09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਵਿਖੇ ਬੀ.ਐੱਡ 'ਚ ਦਾਖ਼ਲੇ ਸ਼ੁਰੂ

Ad Position 21
No active advertisement
ਅਜੀਤ ਡੈਸਕ 13-06-2026
ਗੁਰਦਾਸਪੁਰ, 12 ਜੂਨ (ਪੰਕਜ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪੰਜਾਬ ਬੀ.ਐੱਡ ਕਾਮਨ ਦਾਖ਼ਲਾ ਟੈੱਸਟ 2026-27 ਲਈ ਪ੍ਰਵੇਸ਼ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ | ਯੂਨੀਵਰਸਿਟੀ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਬੀ.ਐੱਡ ਪ੍ਰਵੇਸ਼ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ 20 ਜੂਨ ਤੋਂ ਸ਼ੁਰੂ ਹੋਣਗੀਆਂ ਅਤੇ ਪ੍ਰਵੇਸ਼ ਪ੍ਰੀਖਿਆ 2 ਅਗਸਤ ਨੂੰ ਕਰਵਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਤੇ ਐਮ.ਡੀ ਰਿਸ਼ਭਦੀਪ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਗ੍ਰੈਜੂਏਸ਼ਨ ਕਰ ਲਈ ਹੈ ਤੇ ਉਹ ਅਧਿਆਪਨ ਦੇ ਖੇਤਰ 'ਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ, ਉਹ ਬੀ.ਐੱਡ ਦਾਖ਼ਲਾ ਟੈੱਸਟ ਦਾ ਫਾਰਮ ਜ਼ਰੂਰ ਭਰਨ, ਕਿਉਂਕਿ ਬੀ.ਐੱਡ ਕੋਰਸ ਵਿਚ ਦਾਖ਼ਲਾ ਲੈਣ ਲਈ ਪ੍ਰਵੇਸ਼ ਪ੍ਰੀਖਿਆ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਨਿਊ ਸੰਤ ਨਗਰ ਤਿ੍ਮੋ ਰੋਡ ਗੁਰਦਾਸਪੁਰ ਵਿਖੇ ਬੀ.ਐੱਡ ਸੈਸ਼ਨ 2026-28 ਲਈ ਦਾਖ਼ਲੇ ਸ਼ੁਰੂ ਹੋ ਗਏ ਹਨ ਤੇ ਕਾਲਜ ਵਿਚ ਕੁੱਲ 100 ਸੀਟਾਂ ਉਪਲਬਧ ਹਨ | ਦਾਖ਼ਲਾ ਯੋਗਤਾ ਤੇ ਨਿਰਧਾਰਿਤ ਪ੍ਰਕਿਰਿਆ ਅਨੁਸਾਰ 'ਪਹਿਲਾਂ ਆਓ, ਪਹਿਲਾਂ ਪਾਓ' ਦੇ ਆਧਾਰ 'ਤੇ ਕੀਤੇ ਜਾਣਗੇ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ ਅਤੇ ਸੁਨਹਿਰੀ ਮੌਕੇ ਦਾ ਲਾਭ ਉਠਾਉਣ | ਚੇਅਰਮੈਨ ਡਾ: ਸਤਵਿੰਦਰ ਸਿੰਘ ਨੇ ਕਿਹਾ ਕਿ ਇਕ ਅਧਿਆਪਕ ਸਮਾਜ ਦੀ ਨੀਂਹ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ ਤੇ ਬੀ.ਐੱਡ. ਕੋਰਸ ਵਿਦਿਆਰਥੀਆਂ ਨੂੰ ਇਕ ਕਾਬਲ, ਜ਼ਿੰਮੇਵਾਰ ਤੇ ਪ੍ਰਭਾਵਸ਼ਾਲੀ ਅਧਿਆਪਕ ਬਣਨ ਦਾ ਮੌਕਾ ਪ੍ਰਦਾਨ ਕਰਦਾ ਹੈ | ਐਮ.ਡੀ ਰਿਸ਼ਭਦੀਪ ਸਿੰਘ ਨੇ ਕਿਹਾ ਕਿ ਸ਼ਿਵਾਲਿਕ ਕਾਲਜ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਅਧਿਆਪਕ ਸਿੱਖਿਆ, ਤਜਰਬੇਕਾਰ ਫੈਕਲਟੀ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਦੇ ਸਹਿ-ਪ੍ਰਭਾਰੀ ਸੂਰਜ ਠਾਕੁਰ ਨੇ ਅਮਨਦੀਪ ਜੈਂਤੀਪੁਰ ਦੇ... ਅਗਲੀ ਖ਼ਬਰ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦੀ ਅਨਮੋਲ ਵਿਰਾਸਤ ਹੈ -ਯੋਗਾਚਾਰੀਆ ਸਵਾਮੀ ਵਿਗਿਆਨਾਨੰਦ
Ad Position 24