10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਯੋਜਨਾ ਦੇ 10 ਸਾਲ ਪੂਰੇ ਹੋਣ 'ਤੇ ਮਨਾਇਆ ਜਸ਼ਨ

Ad Position 21
No active advertisement
ਅਜੀਤ ਡੈਸਕ 13-06-2026
ਕਾਹਨੂੰਵਾਨ, 12 ਜੂਨ (ਨਿਸ਼ਾਨ ਸਿੰਘ ਚਾਹਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਅੱਜ ਕਮਿਊਨਿਟੀ ਸਿਹਤ ਕੇਂਦਰ ਕਾਹਨੂੰਵਾਨ ਵਿਖੇ ਕੇਂਦਰ ਸਰਕਾਰ ਦੀ ਪ੍ਰਮੁੱਖ ਯੋਜਨਾ 'ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ' ਦੇ ਸਫ਼ਲਤਾ ਪੂਰਵਕ 10 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਪ੍ਰਭਾਕਰ ਦੀ ਯੋਗ ਅਗਵਾਈ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ ਦੀ ਨਿਗਰਾਨੀ ਅਤੇ ਅੱੈਸ.ਐੱਮ.ਓ. ਕਾਹਨੂੰਵਾਨ ਡਾ. ਗੁਰਦੀਪ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਕ ਵਿਸ਼ੇਸ਼ ਸਿਹਤ ਕੈਂਪ ਦੌਰਾਨ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਗਰਭਵਤੀ ਅÏਰਤਾਂ ਨੇ ਭਾਗ ਲਿਆ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 9 ਜੂਨ 2016 ਨੂੰ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਮੁੱਖ ਮਕਸਦ ਹਰ ਮਹੀਨੇ ਦੀ 9 ਤਰੀਕ ਨੂੰ ਗਰਭਵਤੀ ਅÏਰਤਾਂ (ਖਾਸ ਕਰ ਕੇ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ) ਨੂੰ ਮੁਫ਼ਤ ਅਤੇ ਮਿਆਰੀ ਜਣੇਪਾ ਪੂਰਵ ਦੇਖਭਾਲ ਪ੍ਰਦਾਨ ਕਰਨਾ ਹੈ | ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 10 ਸਾਲਾਂ ਦੌਰਾਨ ਇਸ ਯੋਜਨਾ ਨੇ ਦੇਸ਼ ਭਰ ਵਿਚ ਕਰੋੜਾਂ ਅÏਰਤਾਂ ਦੀ ਸਿਹਤ ਨੂੰ ਸੁਰੱਖਿਅਤ ਬਣਾ ਕੇ ਮਾਤਰੀ ਮੌਤ ਦਰ ਨੂੰ ਘਟਾਉਣ ਵਿਚ ਵੱਡਾ ਯੋਗਦਾਨ ਪਾਇਆ ਹੈ | ਇਸ ਮੌਕੇ ਮਾਹਿਰ ਗਾਇਨੀਕੋਲੋਜਿਸਟ ਅਤੇ ਮਹਿਲਾ ਡਾਕਟਰਾਂ ਵਲੋਂ ਗਰਭਵਤੀ ਅÏਰਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਖੂਨ, ਪਿਸ਼ਾਬ ਅਤੇ ਹੋਰ ਜ਼ਰੂਰੀ ਲੈਬ ਟੈਸਟ ਕਰਨ ਤੋਂ ਇਲਾਵਾ ਅਲਟਰਾਸਾਊਾਡ ਬਿਲਕੁਲ ਮੁਫ਼ਤ ਕੀਤੇ ਗਏ | ਇਸ ਕੈਂਪ ਦੇ ਦੌਰਾਨ ਬਲਾਕ ਐਜੂਕੇਟਰ ਅਫ਼ਸਰ ਨੀਲਮ ਕੁਮਾਰੀ ਦਾ ਵਿਸ਼ੇਸ਼ ਯੋਗਦਾਨ ਰਿਹਾ |
Ad Position 22
No active advertisement
ਪਿਛਲੀ ਖ਼ਬਰ ਪਵਨ ਕੁਮਾਰ ਬਿਬੋਰੀਆ ਨੇ ਸਕੱਤਰ ਮਾਰਕਿਟ ਕਮੇਟੀ ਕਲਾਨੌਰ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 60 ਲੱਖ ਦੀ ਠੱਗੀ, ਪਤੀ-ਪਤਨੀ ਨਾਮਜ਼ਦ
Ad Position 24