ਪਠਾਨਕੋਟ, 12 ਜੂਨ (ਵਿਨੋਦ)-ਖਾਨਪੁਰ ਚੌਕ 'ਤੇ ਇਕ ਮਾਂ ਤੇ ਪੁੱਤਰ ਸੜਕ ਹਾਦਸੇ ਦਾ ਉਸ ਵੇਲੇ ਸ਼ਿਕਾਰ ਹੋ ਗਏ ਜਦੋਂ ਇਕ ਆਵਾਰਾ ਕੁੱਤਾ ਅਚਾਨਕ ਉਸ ਦੇ ਮੋਟਰਸਾਈਕਲ ਦੇ ਅੱਗੇ ਆ ਗਿਆ | ਦੋਵੇਂ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਜ਼ਖਮੀ ਨਿਤਿਨ, ਜੋ ਕਿ ਸਿੰਬਲੀ ਗੁੱਜਰਾਂ ਦਾ ਰਹਿਣ ਵਾਲਾ ਹੈ, ਨੇ ਦੱਸਿਆ ਕਿ ਉਹ ਦਵਾਈ ਖ਼ਰੀਦ ਕੇ ਆਪਣੀ ਮਾਂ ਨਾਲ ਘਰ ਵਾਪਸ ਆ ਰਿਹਾ ਸੀ ਕਿ ਜਿਵੇਂ ਹੀ ਉਹ ਖ਼ਾਨਪੁਰ ਚੌਕ ਨੇੜੇ ਪਹੁੰਚਿਆ ਤਾਂ ਇਕ ਆਵਾਰਾ ਕੁੱਤਾ ਅਚਾਨਕ ਉਸ ਦੇ ਮੋਟਰਸਾਈਕਲ ਅੱਗੇ ਆ ਗਿਆ, ਕੁੱਤੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਅਸੀਂ ਦੋਵੇਂ ਸੜਕ 'ਤੇ ਡਿੱਗ ਪਏ | ਉਸ ਦੀ ਮਾਂ ਦੇ ਸਿਰ ਤੇ ਸਰੀਰ 'ਤੇ ਹੋਰ ਸੱਟਾਂ ਲੱਗੀਆਂ | ਰਾਹਗੀਰਾਂ ਨੇ ਦੋਵਾਂ ਜ਼ਖਮੀਆਂ ਦੀ ਦੇਖਭਾਲ ਕੀਤੀ ਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ | ਸਥਾਨਕ ਲੋਕਾਂ ਨੇ ਦੱਸਿਆ ਕਿ ਸ਼ਹਿਰ ਵਿਚ ਆਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਹਾਦਸਿਆਂ 'ਚ ਵਾਧਾ ਕਰਨ ਵਿਚ ਯੋਗਦਾਨ ਪਾ ਰਹੀ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ |