ਨਰੋਟ ਜੈਮਲ ਸਿੰਘ, 12 ਜੂਨ (ਸ਼ਸ਼ੀ ਕੁਮਾਰ)-ਹਲਕਾ ਭੋਆ ਅਧੀਨ ਪੈਂਦੇ ਪਿੰਡ ਫ਼ਤਿਹਪੁਰ ਵਿਚ ਪ੍ਰਬੰਧਕ ਕਮੇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਆਸ ਪਾਸ ਦੀਆਂ ਟੀਮਾਂ ਤੋਂ ਇਲਾਵਾ ਦੂਰ-ਦੂਰ ਤੋਂ ਟੀਮਾਂ ਨੇ ਭਾਗ ਲਿਆ ਤੇ ਵਾਲੀਬਾਲ ਟੂਰਨਾਮੈਂਟ ਵਿਚ ਖੇਡ ਦਾ ਵਧੀਆ ਪ੍ਰਦਰਸ਼ਨ ਕੀਤਾ | ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਰਿਬਨ ਕੱਟ ਕੇ ਫਾਈਨਲ ਮੈਚ ਦੀ ਸ਼ੁਰੂਆਤ ਕੀਤੀ ਤੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ | ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਤਲੂਰ ਤੇ ਬਾੜਮਾਂ ਦੀ ਟੀਮ ਵਿਚਕਾਰ ਖੇਡਿਆ ਗਿਆ | ਦੋਵੇਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਰਾਫ਼ੀ 'ਤੇ ਕਬਜ਼ਾ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ | ਕਾਂਟੇ ਦੀ ਟੱਕਰ ਵਾਲੇ ਇਸ ਫਾਈਨਲ ਮੁਕਾਬਲੇ ਵਿਚ ਤਲੂਰ ਦੀ ਟੀਮ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਬਾੜਮਾਂ ਦੀ ਟੀਮ ਨੂੰ 2-1 ਨਾਲ ਹਰਾ ਕੇ ਟਰਾਫ਼ੀ 'ਤੇ ਕਬਜ਼ਾ ਕੀਤਾ | ਮੈਚ ਦੌਰਾਨ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਜੂਦ ਰਹੇ, ਜਿਨ੍ਹਾਂ ਨੇ ਖਿਡਾਰੀਆਂ ਦਾ ਲਗਾਤਾਰ ਹੌਂਸਲਾ ਅਫਜਾਈ ਕੀਤੀ | ਸਮਾਗਮ ਦੌਰਾਨ ਜੇਤੂ ਟੀਮ ਤਲੂਰ ਨੂੰ ਟਰਾਫ਼ੀ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਜਦਕਿ ਉਪ ਜੇਤੂ ਰਹੀ ਬਾੜਮਾਂ ਦੀ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਵਿਸ਼ੇਸ਼ ਇਨਾਮ ਪ੍ਰਦਾਨ ਕੀਤੇ ਗਏ | ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਭਵਿੱਖ ਵਿਚ ਵੀ ਖੇਡਾਂ ਅਤੇ ਖਿਡਾਰੀਆਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਗੁਰਦੀਪ ਚੰਦ, ਫ਼ੌਜੀ ਕਾਕਾ ਸੈਣੀ, ਵਿਪਨ ਕੁਮਾਰ, ਸੋਨੰੂ ਫ਼ੌਜੀ, ਸੌਰਵ ਕੁਮਾਰ, ਰੋਹਿਤ ਕੁਮਾਰ, ਟਵਿੰਕਲ, ਸ਼ਿਵ ਕੁਮਾਰ, ਸੰਨੀ ਕੁਮਾਰ, ਨਿਤਿਨ ਕੁਮਾਰ, ਮੁਕੇਸ਼ ਕੁਮਾਰ, ਪੰਕ, ਅਕਸ਼ੈ, ਪੰਕਜ, ਮਾਸਟਰ ਅਮਨ, ਫ਼ੌਜੀ ਰਜਤ, ਨਿਤਿਨ, ਸਚਿਨ ਫ਼ੌਜੀ, ਰਾਣੂ ਫੌਜੀ, ਮਾਸਟਰ ਮਨੂ, ਵਿਪਿਨ, ਸੌਰਭ, ਸ਼ਿਵ ਕੁਮਾਰ ਅਤੇ ਹੋਰ ਹਾਜ਼ਰ ਸਨ |