ਪਠਾਨਕੋਟ, 12 ਜੂਨ (ਵਿਨੋਦ)-ਇਕ ਮਹਿਲਾ ਨੂੰ ਫੋਨ 'ਤੇ ਬਾਰ-ਬਾਰ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕਰਨ 'ਤੇ ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਵਲੋਂ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਮਹਿਲਾ ਨੇ ਪੁਲਿਸ ਨੂੰ ਆਪਣੇ ਬਿਆਨ 'ਚ ਦੱਸਿਆ ਹੈ ਕਿ ਅਸ਼ਵਨੀ ਕੁਮਾਰ ਪੁੱਤਰ ਸ਼ਿੰਗਾਰਾ ਰਾਮ ਵਾਸੀ ਸੁੰਦਰ ਨਗਰ ਪਠਾਨਕੋਟ ਜਿਸ ਵਲੋਂ ਉਨ੍ਹਾਂ ਦਾ ਇਕ ਨਿੱਜੀ ਰਾਜ਼ੀਨਾਮਾ ਕਰਵਾਇਆ ਸੀ ਤੇ ਉਨ੍ਹਾਂ ਦੇ ਕੁਝ ਕਾਗ਼ਜ਼ਾਤ ਅਸ਼ਵਨੀ ਕੁਮਾਰ ਕੋਲ ਸਨ, ਜਿਨ੍ਹਾਂ ਨੂੰ ਬਾਰ-ਬਾਰ ਮੰਗਣ 'ਤੇ ਵੀ ਅਸ਼ਵਨੀ ਕੁਮਾਰ ਟਾਲ ਮਟੋਲ ਕਰਦਾ ਰਿਹਾ | ਪੀੜਤ ਮਹਿਲਾ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਵਲੋਂ ਆਪਣੇ ਫੋਨ 'ਤੇ ਉਨ੍ਹਾਂ ਦੇ ਫੋਨ 'ਤੇ ਉਨ੍ਹਾਂ ਨੂੰ ਫੋਨ ਕਰਕੇ ਸਰੀਰਕ ਸਬੰਧ ਬਣਾਉਣ ਲਈ ਬਾਰ-ਬਾਰ ਫੋਨ ਕਰਨੇ ਸ਼ੁਰੂ ਕਰ ਦਿੱਤੇ ਗਏ | ਮਹਿਲਾ ਨੇ ਦੱਸਿਆ ਕਿ ਉਸ ਨੇ ਅਸ਼ਵਨੀ ਕੁਮਾਰ ਦੇ ਫੋਨ ਤੋਂ ਤੰਗ ਆ ਕੇ ਉਸ ਦਾ ਨੰਬਰ ਬਲੈਕ ਲਿਸਟ ਵਿਚ ਪਾ ਦਿੱਤਾ, ਉਸ ਤੋਂ ਬਾਅਦ ਅਸ਼ਵਨੀ ਕੁਮਾਰ ਵਲੋਂ ਉਸ ਦੀ ਭਤੀਜੀ ਦੇ ਫੋਨ ਨੰਬਰ 'ਤੇ ਮੇਰੇ ਨਾਲ ਗੱਲ ਕਰਵਾਉਣ ਲਈ ਕਿਹਾ ਗਿਆ ਅਤੇ ਮੇਰੇ ਨਾਲ ਗੱਲ ਕਰਨ 'ਤੇ ਉਸ ਨੇ ਫਿਰ ਮੈਨੂੰ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ | ਜਿਸ ਤੋਂ ਤੰਗ ਆ ਕੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ, ਡਵੀਜ਼ਨ ਨੰਬਰ-2 ਦੀ ਪੁਲਿਸ ਵਲੋਂ ਮਹਿਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਅਸ਼ਵਨੀ ਕੁਮਾਰ ਪੁੱਤਰ ਸ਼ਿੰਗਾਰਾ ਰਾਮ ਵਾਸੀ ਸੁੰਦਰ ਨਗਰ ਪਠਾਨਕੋਟ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |