17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਇੰਡਸਟਰੀਅਲ ਅਸਟੇਟ ਬਟਾਲਾ ਲਈ ਮਨਜ਼ੂਰ ਕੀਤੇ ਸੀਵਰੇਜ, ਸੜਕਾਂ ਅਤੇ ਸਟਰੀਟ ਲਾਈਟਾਂ ਦੇ ਕੰਮਾਂ ਨੂੰ ਛੇਤੀ ਨੇਪਰੇ ਚਾੜਿ੍ਹਆ ਜਾਵੇ : ਪਰਮਜੀਤ ਸਿੰਘ ਗਿੱਲ

Ad Position 21
No active advertisement
ਅਜੀਤ ਡੈਸਕ 14-06-2026
ਬਟਾਲਾ, 13 ਜੂਨ (ਸਤਿੰਦਰ ਸਿੰਘ)-ਇੰਡਸਟਰੀ ਅਸਟੇਟ ਫੈਕਟਰੀ ਐਸੋਸ਼ੀਏਸ਼ਨ ਬਟਾਲਾ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਇੰਡਸਟਰੀਅਲ ਅਸਟੇਟ ਬਟਾਲਾ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਅਤੇ ਕੰਮਾਂ ਦੀ ਗੁਣਵੱਛਾ; ਦੀ ਜਾਂਚ ਕਰਨ ਦੀ ਮੰਗ ਕੀਤੀ | ਸੀਵਰੇਜ, ਸੜਕਾਂ ਅਤੇ ਸਟਰੀਟ ਲਾਇਟਾਂ ਬਾਰੇ ਦੱਸਦਿਆਂ ਸ: ਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਲਗਪਗ ਇਕ ਸਾਲ ਪਹਿਲਾਂ ਠੇਕੇਦਾਰਾਂ ਨੂੰ ਕੰਮ ਅਲਾਟ ਕੀਤੇ ਜਾਣ ਦੇ ਬਾਵਜੂਦ, ਮਨਜ਼ੂਰਸ਼ੁਦਾ ਕਾਰਜਾਂ ਦਾ ਇਕ ਵੱਡਾ ਹਿੱਸਾ ਅਜੇ ਵੀ ਅਧੂਰਾ ਹੈ | ਕੰਮ ਦੀ ਰਫ਼ਤਾਰ ਬਹੁਤ ਜ਼ਿਆਦਾ ਸੁਸਤ ਹੈ, ਜਿਸ ਕਾਰਨ ਇਥੇ ਚੱਲ ਰਹੀਆਂ ਉਦਯੋਗਿਕ ਇਕਾਈਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਹੁਣ ਤੱਕ ਕੀਤੇ ਗਏ ਕੰਮ ਦੀ ਗੁਣਵੱਤਾ ਵੀ ਬੇਹੱਦ ਅਸੰਤੋਸ਼ਜਨਕ ਜਾਪਦੀ ਹੈ, ਜਿਸ ਨੇ ਉਦਯੋਗਪਤੀਆਂ ਵਿਚ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਸੀਵਰੇਜ ਦੇ ਕੰਮ ਦੇ ਕਈ ਹਿੱਸਿਆਂ ਦੀ ਤਕਨੀਕੀ ਜਾਂਚ ਦੀ ਲੋੜ ਹੈ ਅਤੇ ਪੂਰੇ ਕਾਰਜ ਦੀ ਸਮੁੱਚੀ ਪ੍ਰਕਿਰਿਆ ਦੀ ਮਨਜ਼ੂਰਸ਼ੁਦਾ ਵਿਸ਼ੇਸ਼ਤਾਵਾਂ ਅਤੇ ਕੰਮ ਦੇ ਦਾਇਰੇ ਦੇ ਮੁਤਾਬਕ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸੜਕਾਂ ਦਾ ਕੰਮ ਅਧੂਰਾ ਪਿਆ ਹੈ ਅਤੇ ਕਈ ਥਾਵਾਂ 'ਤੇ ਲੁੱਕ ਪਾਉਣ ਦਾ ਕੰਮ ਨਹੀਂ ਕੀਤਾ ਗਿਆ ਹੈ | ਇਸ ਲੰਬੇ ਸਮੇਂ ਦੀ ਦੇਰੀ ਕਾਰਨ ਉਦਯੋਗਿਕ ਇਕਾਈਆਂ ਨੂੰ ਆਵਾਜਾਈ, ਕੱਚੇ ਮਾਲ ਅਤੇ ਤਿਆਰ ਮਾਲ ਦੀ ਢੋਆ-ਢੁਆਈ ਅਤੇ ਰੋਜ਼ਾਨਾ ਦੇ ਕੰਮਕਾਜ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇੰਡਸਟਰੀਅਲ ਅਸਟੇਟ ਬਟਾਲਾ ਵਿਖੇ ਤੁਰੰਤ ਇਕ ਸਾਂਝੀ ਨਿਰੀਖਣ ਮੀਟਿੰਗ ਕੀਤੀ ਜਾਵੇ | ਡੀ.ਆਈ.ਸੀ. ਅਤੇ ਪੀ.ਐੱਸ.ਆਈ.ਈ.ਸੀ. ਨਾਲ ਸਬੰਧਤ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਐੱਸ.ਪੀ.ਵੀ. ਦੇ ਅਹੁਦੇਦਾਰਾਂ ਨੂੰ ਸ਼ਾਮਲ ਕਰਕੇ ਇਕ ਟੀਮ ਦਾ ਗਠਨ ਕੀਤਾ ਜਾਵੇ ਅਤੇ ਹੁਣ ਤੱਕ ਕੀਤੇ ਗਏ ਸਾਰੇ ਕਾਰਜਾਂ ਦੀ ਗੁਣਵੱਤਾ ਦੀ ਜਾਂਚ ਅਤੇ ਪੁਸ਼ਟੀ ਲਈ ਇਕ ਸੁਤੰਤਰ ਤੀਜੀ-ਧਿਰ ਤਕਨੀਕੀ ਏਜੰਸੀ ਨਿਯੁਕਤ ਕੀਤੀ ਜਾਵੇ | ਸ: ਗਿੱਲ ਨੇ ਕਿਹਾ ਕਿ ਮੁਕੰਮਲ ਹੋ ਚੁੱਕੇ ਕੰਮਾਂ, ਪਾਈਆਂ ਗਈਆਂ ਕਮੀਆਂ ਅਤੇ ਬਾਕੀ ਰਹਿੰਦੇ ਕਾਰਜਾਂ ਦਾ ਮੁੱਲਾਂਕਣ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਿੱਥੇ ਵੀ ਦੇਰੀ ਅਤੇ ਘਟੀਆ ਪੱਧਰ ਦਾ ਕੰਮ ਪਾਇਆ ਜਾਵੇ, ਉੱਥੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 17 ਨੂੰ ਅਗਲੀ ਖ਼ਬਰ ਧਰਮ ਪ੍ਰਚਾਰ ਕਮੇਟੀ ਨੇ ਝੰਜੀਆਂ ਕਲਾਂ ਵਿਖੇ 6 ਦਿਨਾ ਗੁਰਮਤਿ ਸਿਖਲਾਈ ਕੈਂਪ ਲਗਾਇਆ
Ad Position 24