17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਨਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਕਾਦੀਆਂ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 14-06-2026
ਕਾਹਨੂੰਵਾਨ, 13 ਜੂਨ (ਨਿਸ਼ਾਨ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਜ਼ਿਲ੍ਹਾ, ਹਲਕਾ ਅਤੇ ਪੇਂਡੂ ਖੇਤਰ ਅੰਦਰ ਜਨ ਆਧਾਰ ਮਜ਼ਬੂਤ ਕਰਨ ਲਈ ਇਸ ਦੀ ਜ਼ਿੰਮੇਵਾਰੀ ਨੌਜਵਾਨ ਹੱਥਾਂ ਵਿਚ ਸੌਪੀ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਇਸੇ ਲੜੀ ਤਹਿਤ ਮਨਪ੍ਰੀਤ ਸਿੰਘ ਸੈਣੀ ਨੂੰ ਹਲਕਾ ਕਾਦੀਆਂ ਯੂਥ ਵਿੰਗ ਦਾ ਪ੍ਰਧਾਨ ਚੁਣਿਆ ਗਿਆ ਹੈ | ਆਪਣੀ ਇਸ ਨਿਯੁਕਤੀ 'ਤੇ ਮਨਪ੍ਰੀਤ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਨੌਜਵਾਨ ਵਰਗ ਨੂੰ ਆਪਣੇ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ, ਮੁਹੱਲਿਆਂ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਤਾਂ ਜੋ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਜਨ ਆਧਾਰ ਪਹਿਲਾਂ ਨਾਲੋਂ ਮਜ਼ਬੂਤ ਹੋ ਕੇ ਉੱਭਰੇ | ਇਸ ਮੌਕੇ ਅਜੀਤ ਸਿੰਘ ਰਾਣਾ ਰਾਏਚੱਕ, ਮਨਮੋਹਨ ਸਿੰਘ ਗਿੱਲ, ਹਰਦੇਵ ਸਿੰਘ ਸਠਿਆਲੀ, ਜਸਵੰਤ ਸਿੰਘ ਨਿਮਾਣਾ, ਗਗਨਦੀਪ ਸਿੰਘ ਸੱਲੋਪੁਰ, ਹਰਮੋਹਿਤ ਸਿੰਘ, ਭਰਪੂਰ ਸਿੰਘ ਨੈਣੇਕੋਟ, ਹਰਸੋਹਿਤ ਸਿੰਘ, ਹਰਪ੍ਰੀਤ ਸਿੰਘ ਸ਼ਾਹ, ਰਾਕੇਸ਼ ਗਿੱਲ, ਰਵੀ ਗਿੱਲ, ਪਿ੍ੰਸ ਗਿੱਲ ਅਤੇ ਸਾਬਾ ਭਾਟੀਆ ਵਲੋਂ ਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਇਸ ਨਿਯੁਕਤੀ 'ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਛੀਨਾ ਰੇਲਵੇ ਫਾਟਕ 'ਤੇ ਟੁੱਟੀਆਂ ਇੰਟਰਲਾਕਿੰਗ ਟਾਇਲਾਂ ਬਣੀਆਂ ਹਾਦਸਿਆਂ ਦਾ ਸਬੱਬ ਅਗਲੀ ਖ਼ਬਰ ਸਕੂਲ 'ਚੋਂ 3 ਏ.ਸੀ. ਚੋਰੀ
Ad Position 24