17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਛੀਨਾ ਰੇਲਵੇ ਫਾਟਕ 'ਤੇ ਟੁੱਟੀਆਂ ਇੰਟਰਲਾਕਿੰਗ ਟਾਇਲਾਂ ਬਣੀਆਂ ਹਾਦਸਿਆਂ ਦਾ ਸਬੱਬ

Ad Position 21
No active advertisement
ਅਜੀਤ ਡੈਸਕ 14-06-2026
ਨਿੱਕੇ ਘੁੰਮਣ, 13 ਜੂਨ (ਸਤਬੀਰ ਸਿੰਘ ਘੁੰਮਣ)-ਛੀਨਾ ਰੇਲਵੇ ਫਾਟਕ 'ਤੇ ਲੱਗੀਆਂ ਇੰਟਰਲਾਕਿੰਗ ਟਾਇਲਾਂ ਦੇ ਟੁੱਟੇ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਫਾਟਕ ਦੇ ਵਿਚਕਾਰ ਸੜਕ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ, ਜਿਸ ਕਰ ਕੇ ਵਾਹਨਾਂ ਦੀ ਆਵਾਜਾਈ ਦੌਰਾਨ ਅਕਸਰ ਜਾਮ ਦੀ ਸਥਿਤੀ ਬਣ ਜਾਂਦੀ ਹੈ ਅਤੇ ਹਾਦਸਿਆਂ ਦਾ ਖਤਰਾ ਵਧ ਗਿਆ ਹੈ | ਸਥਾਨਕ ਵਸਨੀਕਾਂ ਨੇ ਦੱਸਿਆ ਕਿ ਕਈ ਮਹੀਨਿਆਂ ਤੋਂ ਟਾਇਲਾਂ ਟੁੱਟੀਆਂ ਪਈਆਂ ਹਨ, ਪਰ ਸੰਬੰਧਿਤ ਵਿਭਾਗ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਖ਼ਾਸ ਕਰ ਕੇ ਦੋ ਪਹੀਆ ਵਾਹਨ ਚਾਲਕ ਅਤੇ ਸਕੂਲੀ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ | ਮੀਂਹ ਪੈਣ ਮੌਕੇ ਇੱਥੇ ਪਾਣੀ ਖੜ੍ਹ ਜਾਣ ਨਾਲ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ | ਲੋਕਾਂ ਨੇ ਕਿਹਾ ਕਿ ਇਹ ਰੇਲਵੇ ਫਾਟਕ ਕਈ ਪਿੰਡਾਂ ਨੂੰ ਜੋੜਨ ਵਾਲਾ ਮੁੱਖ ਰਸਤਾ ਹੈ, ਜਿਸ ਕਰ ਕੇ ਹਰ ਰੋਜ਼ ਸੈਂਕੜੇ ਵਾਹਨ ਇੱਥੋਂ ਲੰਘਦੇ ਹਨ | ਟੁੱਟੀਆਂ ਟਾਇਲਾਂ ਕਾਰਨ ਵਾਹਨਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ | ਇਲਾਕਾ ਨਿਵਾਸੀਆਂ ਨੇ ਰੇਲਵੇ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫਾਟਕ 'ਤੇ ਪਈਆਂ ਟੁੱਟੀਆਂ ਇੰਟਰਲਾਕਿੰਗ ਟਾਇਲਾਂ ਨੂੰ ਤੁਰੰਤ ਬਦਲ ਕੇ ਪੱਕੀ ਅਤੇ ਟਿਕਾਊ ਸੜਕ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਸੰਤੋਸ਼ ਭਗਤ ਨੂੰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਮਨਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਕਾਦੀਆਂ ਦੇ ਪ੍ਰਧਾਨ ਬਣੇ
Ad Position 24