18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਮਰੀਜ਼ ਦੇ ਦੋਵੇਂ ਗੋਡੇ ਬਦਲੇ — ਡਾ: ਰਣਜੀਤ ਸਿੰਘ

Ad Position 21
No active advertisement
ਅਜੀਤ ਡੈਸਕ 14-06-2026
ਅੰਮਿ੍ਤਸਰ, 13 ਜੂਨ (ਰੇਸ਼ਮ ਸਿੰਘ)-ਜ਼ੀਰੋ ਐਰਰ ਤਕਨੀਕ ਨਾਲ ਗੋਡੇ ਬਦਲਣ ਦੀ ਸਰਜਰੀ ਵਿਚ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮੰਨਵਾ ਚੁੱਕੇ ਜੋੜ ਬਦਲੀ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ ਅੰਮਿ੍ਤਸਰ ਵਿਚ ਏ.ਆਈ. ਪਾਵਰਡ 3–ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲ ਸਰਜਰੀ ਕਰਕੇ ਇਕ ਨਵਾਂ ਰਿਕਾਰਡ ਸਥਾਪਤ ਕੀਤਾ ਹੈ | ਡਾ. ਸਿੰਘ ਨੇ ਦਸਿਆ ਕਿ ਹਾਲ ਹੀ ਵਿਚ 3-ਡੀ ਰੋਬੋਲੈਂਸ ਤਕਨੀਕ ਨਾਲ 62 ਸਾਲਾ ਜੰਮੂ ਦੀ ਰਹਿਣ ਵਾਲੀ ਮਰੀਜ਼ ਬੀਬੀ ਦਾ ਇਥੇ ਲਿਵਾਸਾ ਹਸਪਤਾਲ ਵਿਚ ਸਫਲ ਓਪਰੇਸ਼ਨ ਕੀਤਾ |
ਡਾ: ਰਣਜੀਤ ਸਿੰਘ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿਚ ਅਪਰੇਸ਼ਨ ਦੌਰਾਨ ਮਰੀਜ਼ ਦੀ ਲੱਤ ਵਿਚ ਚਾਰ ਵੱਡੇ ਕਿਲ ਹੱਡੀ ਵਿਚ ਡਿ੍ੱਲ ਕਰਕੇ ਲਗਾਏ ਜਾਂਦੇ ਸਨ | ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ | ਇਸ ਨਾਲ ਲੰਬੇ ਕੱਟ ਕਾਰਨ ਵੱਧ ਖੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ | ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ | ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਹੀ ਖ਼ਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਰੋਬੋਲੈਂਸ 3- ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਜੋੜ ਬਦਲੀ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਭਜੀਤ ਸਿੰਘ ਬੱਲ ਸ਼੍ਰੋ.ਅ.ਦ. (ਬ) ਯੂਥ ਦੇ ਹਲਕਾ ਡੇਰਾ ਬਾਬਾ ਨਾਨਕ ਸ਼ਹਿਰੀ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਰਜਵੰਤ ਸਿੰਘ ਧਾਲੀਵਾਲ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24