19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਭਾਜਪਾ ਐਸ.ਸੀ. ਮੋਰਚਾ ਨੇ ਆਪਣੀ ਜਨ ਸੰਪਰਕ ਮੁਹਿੰਮ ਦੌਰਾਨ ਬੂਥ-ਪੱਧਰੀ ਸਮਰਥਨ ਨੂੰ ਮਜ਼ਬੂਤ ਕਰਨ ਲਈ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 14-06-2026
ਤਾਰਾਗੜ੍ਹ, 13 ਜੂਨ (ਸੋਹਨ ਲਾਲ)-ਭੋਆ ਹਲਕੇ ਵਿਚ ਜਨ ਸੰਪਰਕ ਮੁਹਿੰਮ ਦੌਰਾਨ ਭਾਜਪਾ ਐਸ.ਸੀ. ਮੋਰਚਾ ਨੇ ਬੂਥ-ਪੱਧਰੀ ਸਮਰਥਨ ਨੂੰ ਮਜ਼ਬੂਤ ਕਰਨ ਲਈ ਮੀਟਿੰਗ ਕੀਤੀ | ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਬੈਰਮਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਵਰਕਰਾਂ ਨੂੰ ਬੂਥ-ਪੱਧਰੀ ਸਮਰਥਨ ਨੂੰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਬੈਰਮਪੁਰ ਨੇ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਕਿਹਾ ਕਿ ਇਹ 12 ਸਾਲ ਦੇਸ਼ ਲਈ ਇਤਿਹਾਸਕ ਰਹੇ ਹਨ ਅਤੇ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕੀਤੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਭਾਰਤ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਇਕ ਮਜ਼ਬੂਤ ਪਹਿਚਾਣ ਸਥਾਪਿਤ ਕੀਤੀ ਹੈ ਅਤੇ ਵੱਖ-ਵੱਖ ਖੇਤਰਾਂ ਵਿਚ ਲਗਾਤਾਰ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਵਿਚ ਦੇਸ਼ ਨੇ ਵਿਕਾਸ, ਬੁਨਿਆਦੀ ਢਾਂਚੇ, ਡਿਜ਼ੀਟਲ ਤਕਨਾਲੋਜੀ, ਰੱਖਿਆ, ਸਿਹਤ, ਸਿੱਖਿਆ ਅਤੇ ਅਰਥਵਿਵਸਥਾ ਵਿਚ ਸ਼ਾਨਦਾਰ ਤਰੱਕੀ ਕੀਤੀ ਹੈ | ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੇ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ-ਦਰਸ਼ੀ ਸੋਚ ਅਤੇ ਮਜ਼ਬੂਤ ਫ਼ੈਸਲਾ ਲੈਣ ਦੀ ਯੋਗਤਾ ਦੇ ਕਾਰਨ ਭਾਰਤ ਵਿਸ਼ਵ ਪੱਧਰ 'ਤੇ ਇਕ ਸ਼ਕਤੀਸ਼ਾਲੀ ਰਾਸ਼ਟਰ ਵਜੋਂ ਉੱਭਰਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਸੜਕਾਂ, ਰੇਲਵੇ, ਹਵਾਈ ਅੱਡਿਆਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਤੇਜ਼ੀ ਨਾਲ ਤਰੱਕੀ ਹੋਈ ਹੈ | ਡਿਜ਼ੀਟਲ ਇੰਡੀਆ ਮੁਹਿੰਮ ਨੇ ਆਮ ਲੋਕਾਂ ਦੇ ਜੀਵਨ ਨੂੰ ਸਰਲ ਬਣਾਇਆ ਹੈ ਅਤੇ ਸਰਕਾਰੀ ਸੇਵਾਵਾਂ ਨੂੰ ਵਧੇਰੇ ਪਾਰਦਰਸ਼ੀ ਅਤੇ ਪਹੁੰਚਯੋਗ ਬਣਾਇਆ ਹੈ | ਆਤਮ ਨਿਰਭਰ ਭਾਰਤ ਮੁਹਿੰਮ ਰਾਹੀਂ ਦੇਸ਼ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਬੈਰਮਪੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਦੀ ਵਿਦੇਸ਼ ਨੀਤੀ ਵੀ ਮਜ਼ਬੂਤ ਹੋਈ ਹੈ ਅਤੇ ਦੁਨੀਆਂ ਭਰ ਦੇ ਕਈ ਦੇਸ਼ਾਂ ਨਾਲ ਭਾਰਤ ਦੇ ਸਬੰਧ ਮਜ਼ਬੂਤ ਹੋਏ ਹਨ | ਉਨ੍ਹਾਂ ਕਿਹਾ ਕਿ ਅੱਜ ਭਾਰਤ ਦੀ ਆਵਾਜ਼ ਵਿਸ਼ਵ ਮੰਚਾਂ 'ਤੇ ਗੰਭੀਰਤਾ ਨਾਲ ਸੁਣੀ ਜਾ ਰਹੀ ਹੈ, ਜੋ ਕਿ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ | ਮੋਦੀ ਸਰਕਾਰ ਦੀਆਂ ਨੀਤੀਆਂ ਗ਼ਰੀਬਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਦੇਸ਼ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੰੂਹਦਾ ਰਹੇਗਾ ਅਤੇ ਹਰ ਨਾਗਰਿਕ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਵਿਚ ਆਪਣੀ ਭੂਮਿਕਾ ਨਿਭਾਏਗਾ | ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਸਰਕਾਰ ਦਾ ਗਠਨ ਯਕੀਨੀ ਹੈ | ਇਸ ਮੌਕੇ ਦਰਸ਼ਨ ਕੁਮਾਰ, ਜਨਰਲ ਸਕੱਤਰ ਐਸ.ਸੀ. ਮੋਰਚਾ, ਰਿੰਕੂ ਸੈਣੀ, ਸਰਪੰਚ ਗੰਡੇ ਪਿੰਡੀ, ਸੁਨੀਤਾ ਕੁਮਾਰੀ, ਕਾਰਜਕਾਰੀ ਮੈਂਬਰ ਐਸ.ਸੀ. ਮੋਰਚਾ, ਰਾਣੀ ਜੋਗਰ, ਮਹਿਲਾ ਮੋਰਚਾ ਪ੍ਰਧਾਨ ਮੰਡਲ ਤਾਰਾਗੜ੍ਹ, ਯਸ਼ਪਾਲ, ਕੈਸ਼ੀਅਰ ਮੰਡਲ ਤਾਰਾਗੜ੍ਹ, ਸਾਬੂ ਝੇਲਾ, ਵਿਜੇ ਕੁਮਾਰ ਤਾਰਾਗੜ੍ਹ ਅਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗਿਆਰ੍ਹਵੀਂ ਵਾਲੇ ਪੀਰ ਬਾਬਾ ਜੀ ਦਾ 32ਵਾਂ ਸਾਲਾਨਾ ਭੰਡਾਰਾ ਸਮਾਪਤ ਅਗਲੀ ਖ਼ਬਰ ਬਲਾਕ ਸਰਨਾ 'ਚ ਨੌਜਵਾਨਾਂ ਨਾਲ ਸਰਹੱਦੀ ਸੁਰੱਖਿਆ ਤੇ ਵਿਕਾਸ ਸੰਬੰਧੀ ਕੀਤਾ ਵਿਚਾਰ-ਵਟਾਂਦਰਾ
Ad Position 24