ਪਠਾਨਕੋਟ, 13 ਜੂਨ (ਸੰਧੂ)-ਪੇਂਟ ਐਂਡ ਹਾਰਡਵੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਲਾਇਨਜ਼ ਕਲੱਬ ਪਠਾਨਕੋਟ ਮੇਨ ਦੇ ਮੌਜੂਦਾ ਪ੍ਰਧਾਨ ਨਰਿੰਦਰ ਮਹਾਜਨ ਨੂੰ ਵਪਾਰ ਮੰਡਲ ਪਠਾਨਕੋਟ ਦਾ ਸੀਨੀਅਰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਵਪਾਰਕ ਤੇ ਸਮਾਜਿਕ ਖੇਤਰ ਵਿਚ ਸੇਵਾਵਾਂ ਨੂੰ ਦੇਖਦਿਆਂ ਕੀਤੀ ਗਈ ਹੈ | ਵਪਾਰ ਮੰਡਲ ਦੇ ਪ੍ਰਧਾਨ ਦੀਪਿੰਦਰ ਅਰੋੜਾ ਦੀ ਅਗਵਾਈ ਹੇਠ ਸਨਮਾਨ ਸਮਾਗਮ ਦੌਰਾਨ ਨਰਿੰਦਰ ਮਹਾਜਨ ਨੂੰ ਅਧਿਕਾਰਕ ਤੌਰ 'ਤੇ ਇਹ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਦੀਪਿੰਦਰ ਅਰੋੜਾ ਨੇ ਕਿਹਾ ਕਿ ਨਰਿੰਦਰ ਮਹਾਜਨ ਹਮੇਸ਼ਾ ਵਪਾਰੀਆਂ ਦੇ ਹੱਕਾਂ ਤੇ ਸਮਾਜ ਭਲਾਈ ਕੰਮਾਂ ਵਿਚ ਅੱਗੇ ਰਹੇ ਹਨ ਅਤੇ ਉਨ੍ਹਾਂ ਦੇ ਤਜਰਬੇ ਨਾਲ ਵਪਾਰ ਮੰਡਲ ਨੂੰ ਹੋਰ ਮਜ਼ਬੂਤੀ ਮਿਲੇਗੀ | ਨਵ-ਨਿਯੁਕਤ ਸੀਨੀਅਰ ਉਪ ਪ੍ਰਧਾਨ ਨਰਿੰਦਰ ਮਹਾਜਨ ਨੇ ਵਪਾਰ ਮੰਡਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਤੇ ਸ਼ਹਿਰ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਇਸ ਮੌਕੇ ਵਪਾਰ ਮੰਡਲ ਦੇ ਅਹੁਦੇਦਾਰਾਂ, ਲਾਇਨਜ਼ ਕਲੱਬ ਪਠਾਨਕੋਟ ਮੇਨ ਦੇ ਮੈਂਬਰਾਂ, ਪੇਂਟ ਐਂਡ ਹਾਰਡਵੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਨਰਿੰਦਰ ਮਹਾਜਨ ਨੂੰ ਵਧਾਈ ਦਿੱਤੀ |