19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮੰਤਰੀ ਕਟਾਰੂਚੱਕ ਨੇ ਵਾਰਡ ਨੰਬਰ-45 'ਚ ਡੀਪ ਬੋਰ ਦੇ ਕੰਮ ਦੀ ਕਰਵਾਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 14-06-2026
ਪਠਾਨਕੋਟ, 13 ਜੂਨ (ਵਿਨੋਦ)-ਕਾਰਪੋਰੇਸ਼ਨ ਪਠਾਨਕੋਟ ਦੇ ਵਾਰਡ ਨੰਬਰ-45 ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ 5 ਲੱਖ ਰੁਪਏ ਖ਼ਰਚ ਕਰਕੇ ਬਣਾਏ ਜਾਣ ਵਾਲੇ ਡੀਪ ਬੋਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ | ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਖੇਤਰ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਐਸ.ਕੇ.ਆਰ. ਹਸਪਤਾਲ ਦੇ ਨੇੜੇ ਸਥਿਤ ਬੁੱਢਾ ਨਗਰ ਖੇਤਰ ਵਿਚ ਕਰੀਬ 50 ਘਰਾਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਗਰਮੀ ਦੇ ਮੌਸਮ ਦੌਰਾਨ ਇਹ ਸਮੱਸਿਆ ਹੋਰ ਵੀ ਗੰਭੀਰ ਰੂਪ ਧਾਰਨ ਕਰ ਜਾਂਦੀ ਸੀ | ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਵਸਨੀਕਾਂ ਵਲੋਂ ਇਹ ਮਾਮਲਾ ਵਾਰਡ ਨੰਬਰ-45 ਦੇ ਕੌਂਸਲਰ ਹਰੀਸ਼ ਗੋਰਖਾ ਦੇ ਧਿਆਨ ਵਿਚ ਲਿਆਂਦਾ ਗਿਆ ਸੀ | ਕੌਂਸਲਰ ਵਲੋਂ ਲੋਕਾਂ ਦੀ ਸਮੱਸਿਆ ਨੂੰ ਤਰਜੀਹ ਦੇ ਆਧਾਰ 'ਤੇ ਉਨ੍ਹਾਂ ਨਾਲ ਸਾਂਝਾ ਕੀਤਾ ਗਿਆ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਅੱਜ ਨਵੇਂ ਡੀਪ ਬੋਰ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਕੁਝ ਦਿਨਾਂ ਵਿਚ ਇਲਾਕੇ ਦੇ ਲੋਕਾਂ ਨੂੰ ਨਵੇਂ ਡੀਪ ਬੋਰ ਰਾਹੀਂ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸੇ ਵੀ ਪਰਿਵਾਰ ਨੂੰ ਪਾਣੀ ਦੀ ਕਮੀ ਕਾਰਨ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰੀਸ਼ ਗੋਰਖਾ ਕੌਂਸਲਰ ਵਾਰਡ ਨੰਬਰ-45, ਬਲਜਿੰਦਰ ਕੌਰ ਕੌਂਸਲਰ ਵਾਰਡ ਨੰਬਰ-43, ਗੋਲਡੀ ਸਰਨਾ, ਕੈਲਾਸ਼ਪਤੀ, ਵਿਕਰਾਂਤ ਚੌਧਰੀ, ਅਵਨੀਤ, ਸੇਠੀ ਧੋਬੜਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਸਾਈਬਰ ਕ੍ਰਾਈਮ ਸੈੱਲ ਨੇ ਲੋਕਾਂ ਨੂੰ ਆਨਲਾਈਨ ਠੱਗੀ ਤੋਂ ਬਚਾਅ ਬਾਰੇ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਬਾਬਾ ਘੋਨੀ ਸ਼ਾਹ ਦਰਬਾਰ ਨਾਲਾ ਵਿਖੇ ਇਤਿਹਾਸਕ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24