20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਚੱਕੀ ਪੁਲ 'ਤੇ ਪੁਲਿਸ ਦਾ ਵਿਸ਼ੇਸ਼ ਨਾਕਾ

Ad Position 21
No active advertisement
ਅਜੀਤ ਡੈਸਕ 14-06-2026
ਪਠਾਨਕੋਟ, 13 ਜੂਨ (ਆਸ਼ੀਸ਼ ਸ਼ਰਮਾ)-ਆਉਣ ਵਾਲੀ ਅਮਰਨਾਥ ਯਾਤਰਾ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ ਪਠਾਨਕੋਟ ਪੁਲਿਸ ਵਲੋਂ ਚੱਕੀ ਪੁਲ 'ਤੇ ਵਿਸ਼ੇਸ਼ ਨਾਕਾ ਲਗਾਇਆ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ ਅਤੇ ਬਾਹਰੀ ਰਾਜਾਂ ਤੋਂ ਪੰਜਾਬ ਵਿਚ ਦਾਖਲ ਹੋਣ ਵਾਲੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ | ਸੀਨੀਅਰ ਪੁਲਿਸ ਅਧਿਕਾਰੀ ਰਾਕੇਸ਼ ਸ਼ਰਮਾ ਦੀ ਮੌਜੂਦਗੀ ਵਿਚ ਚਲਾਏ ਗਏ ਇਸ ਵਿਸ਼ੇਸ਼ ਚੈਕਿੰਗ ਅਭਿਆਨ ਦੌਰਾਨ ਪੁਲਿਸ ਕਰਮਚਾਰੀਆਂ ਨੇ ਕਾਰਾਂ, ਬੱਸਾਂ, ਟਰੱਕਾਂ ਅਤੇ ਹੋਰ ਵਾਹਨਾਂ ਦੀ ਤਲਾਸ਼ੀ ਲਈ | ਸ਼ੱਕੀ ਵਿਅਕਤੀਆਂ ਦੀ ਪਹਿਚਾਣ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨਾਂ ਦੇ ਦਸਤਾਵੇਜ਼ ਵੀ ਚੈਕ ਕੀਤੇ ਗਏ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ | ਅਧਿਕਾਰੀਆਂ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਜਾਣ ਵਾਲੇ ਮੁੱਖ ਮਾਰਗਾਂ 'ਤੇ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ ਤਾਂ ਜੋ ਸ਼ਰਧਾਲੂਆਂ ਦੀ ਯਾਤਰਾ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ | ਪੁਲਿਸ ਵਲੋਂ ਆਉਣ ਵਾਲੇ ਦਿਨਾਂ ਵਿਚ ਵੀ ਅਜਿਹੇ ਵਿਸ਼ੇਸ਼ ਨਾਕੇ ਲਗਾ ਕੇ ਜਾਂਚ ਅਭਿਆਨ ਜਾਰੀ ਰੱਖਿਆ ਜਾਵੇਗਾ | ਪੁਲਿਸ ਨੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐਨ.ਸੀ.ਸੀ. ਕੈਂਪ 'ਚ ਸ੍ਰੀ ਸਾਈਾ ਗਰੁੱਪ ਆਫ ਇੰਸਟੀਚਿਊਟਸ ਦੇ ਕੈਡਟਾਂ ਨੇ ਦਿਖਾਈ ਸ਼ਾਨਦਾਰ ਪ੍ਰਤਿਭਾ
Ad Position 24