20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਅÏਰਤ ਦੀਆਂ ਵਾਲੀਆਂ ਉਡਾ ਕੇ ਲੈ ਗਏ ਲੁਟੇਰੇ

Ad Position 21
No active advertisement
ਅਜੀਤ ਡੈਸਕ 14-06-2026
ਪਠਾਨਕੋਟ, 13 ਜੂਨ (ਵਿਨੋਦ)-ਘਰਥੋਲੀ ਮੁਹੱਲੇ ਦੀ ਇਕ ਅÏਰਤ ਤੋਂ ਅਣਪਛਾਤੇ ਵਿਅਕਤੀਆਂ ਨੇ ਉਸ ਦੀਆਂ ਕੰਨਾਂ ਦੀਆਂ ਵਾਲੀਆਂ ਲੁੱਟ ਲਈਆਂ | ਡਵੀਜ਼ਨ ਨੰਬਰ-2 ਪੁਲਿਸ ਸਟੇਸ਼ਨ ਦੀ ਪੁਲਿਸ ਨੇ ਅÏਰਤ ਦੇ ਪਤੀ ਪ੍ਰਭੂ ਦਿਆਲ ਪੁੱਤਰ ਮੋਤੀ ਰਾਮ ਵਾਸੀ ਘਰਥੋਲੀ ਮੁਹੱਲਾ, ਪਠਾਨਕੋਟ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਦੇ ਅਨੁਸਾਰ ਉਹ ਅਤੇ ਉਸ ਦੀ ਪਤਨੀ ਸੁਦੇਸ਼ 12 ਜੂਨ ਦੀ ਸ਼ਾਮ ਨੂੰ ਸਕੂਟਰ 'ਤੇ ਦਵਾਈ ਖ਼ਰੀਦਣ ਗਏ ਸਨ | ਸ਼ਾਮ 6:15 ਵਜੇ ਦੇ ਕਰੀਬ ਜਦੋਂ ਉਹ ਭੜੋਲੀ ਕਲਾਂ ਨੇੜੇ ਰੇਲਵੇ ਪੁਲ ਤੋਂ ਘਰ ਵਾਪਸ ਆ ਰਹੇ ਸਨ, ਤਾਂ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਕੋਲ ਆਏ, ਉਨ੍ਹਾਂ ਦੀ ਪਤਨੀ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ ਅਤੇ ਭੱਜ ਗਏ | ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ | ਸਥਾਨਿਕ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਅਪਰਾਧੀ ਬੇਖ਼ੌਫ਼ ਹੋ ਕੇ ਅÏਰਤਾਂ ਨੂੰ ਨਿਸ਼ਾਨਾ ਬਣਾ ਰਹੇ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਮਾਮਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਇਲਾਕੇ ਵਿਚ ਗਸ਼ਤ ਵਧਾਈ ਜਾਵੇ | ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਵਿਖੇ 'ਰੁੱਖ ਲਗਾਓ ਮੁਹਿੰਮ' ਚਲਾਈ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
Ad Position 24