20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਵਿਖੇ 'ਰੁੱਖ ਲਗਾਓ ਮੁਹਿੰਮ' ਚਲਾਈ

Ad Position 21
No active advertisement
ਅਜੀਤ ਡੈਸਕ 14-06-2026
ਪਠਾਨਕੋਟ, 13 ਜੂਨ (ਸੰਧੂ)-ਆਰ.ਆਰ.ਐਮ.ਕੇ ਆਰਿਆ ਮਹਿਲਾ ਮਹਾਂਵਿਦਿਆਲਿਆ ਦੇ ਈਕੋ ਕਲੱਬ ਤੇ ਵਿਗਿਆਨ ਵਿਭਾਗ ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ 'ਇਕ ਰੁੱਖ ਮਾਂ ਦੇ ਨਾਮ' ਥੀਮ ਤਹਿਤ ਵਿਸ਼ੇਸ਼ ਰੁੱਖ ਲਗਾਓ ਮੁਹਿੰਮ ਚਲਾਈ ਗਈ, ਜਿਸ ਦਾ ਉਦੇਸ਼ ਵਾਤਾਵਰਨ ਬਚਾਓ ਤੇ ਟਿਕਾਊ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਕਾਲਜ ਕੈਂਪਸ ਅਤੇ ਆਲੇ-ਦੁਆਲੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ | ਇਸ ਮੌਕੇ ਨਗਰ ਨਿਗਮ ਦੇ ਸੀ.ਐਸ.ਆਈ. ਜਾਨੂ ਚਲੋਤਰਾ ਅਤੇ ਪ੍ਰੋਗਰਾਮ ਕੋਆਰਡੀਨੇਟਰ ਨਵਨੀਤ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਵਿਦਿਆਰਥਣਾਂ ਨੂੰ ਕੁਦਰਤ ਦੀ ਸੰਭਾਲ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਰੱਖਿਆ ਅਤੇ ਵਾਤਾਵਰਣਿਕ ਸੰਤੁਲਨ ਬਣਾਈ ਰੱਖਣ ਵਿਚ ਨੌਜਵਾਨ ਪੀੜ੍ਹੀ ਦੀ ਭੂਮਿਕਾ ਮਹੱਤਵਪੂਰਨ ਹੈ | ਉਨ੍ਹਾਂ ਇਸ ਉਪਰਾਲੇ ਲਈ ਈਕੋ ਕਲੱਬ, ਵਿਗਿਆਨ ਵਿਭਾਗ ਅਤੇ ਨਗਰ ਨਿਗਮ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਨੂੰ ਸਮਝਣ ਤੇ ਨਿਭਾਉਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸਾਰੇ ਭਾਗੀਦਾਰਾਂ ਨੇ ਵਾਤਾਵਰਨ ਦੀ ਰੱਖਿਆ, ਰੁੱਖ ਲਗਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਤੇ ਹਰਿਆ-ਭਰਿਆ ਭਵਿੱਖ ਸਿਰਜਣ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਮਹਾਜਨ ਯੁਵਾ ਵਿੰਗ ਵਲੋਂ ਨਵ-ਨਿਰਵਾਚਿਤ ਕੌਂਸਲਰ ਨੇਹਾ ਅੰਡੋਤਰਾ ਦਾ ਸਨਮਾਨ ਅਗਲੀ ਖ਼ਬਰ ਅÏਰਤ ਦੀਆਂ ਵਾਲੀਆਂ ਉਡਾ ਕੇ ਲੈ ਗਏ ਲੁਟੇਰੇ
Ad Position 24