20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਡੇਅਰੀ ਫਾਰਮਿੰਗ ਦਾ 10 ਰੋਜ਼ਾ ਸਿਖਲਾਈ ਕੈਂਪ ਸਮਾਪਤ-30 ਕਿਸਾਨਾਂ ਨੇ ਪ੍ਰਾਪਤ ਕੀਤੀ ਸਿਖਲਾਈ

Ad Position 21
No active advertisement
ਅਜੀਤ ਡੈਸਕ 14-06-2026
ਸ਼ਾਹਪੁਰ ਕੰਢੀ, 12 ਜੂਨ (ਰਣਜੀਤ ਸਿੰਘ)-ਕਿਸਾਨਾਂ ਦੀ ਆਮਦਨ ਵਧਾਉਣ ਦੇ ਮੰਤਵ ਨਾਲ ਖੇਤੀਬਾੜੀ ਦੇ ਨਾਲ ਸਹਾਇਕ ਧੰਦਿਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਜਿਸ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਲੋਂ ਕਿਸਾਨਾਂ ਨੰੂ ਡੇਅਰੀ ਫਾਰਮਿੰਗ ਦੀ ਸਿਖਲਾਈ ਦੇਣ ਲਈ ਡਿਪਟੀ ਡਾਇਰੈਕਟਰ ਰਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ 10 ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ | ਜਿਸ ਵਿਚ ਡਾ: ਸੁਰਿੰਦਰ ਸਿੰਘ ਵਲੋਂ ਸਿਖਲਾਈ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੰੂ ਡੇਅਰੀ ਫਾਰਮਿੰਗ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਖੁਰਾਕ, ਪ੍ਰਜਨਨ ਅਤੇ ਪ੍ਰਬੰਧਨ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਸਾਨਾਂ ਨੰੂ ਦੱਸਿਆ ਕਿ ਸਰਕਾਰ ਵਲੋਂ ਪੰਜਾਬ ਗ੍ਰਾਮੀਣ ਬੈਂਕ ਵਲੋਂ ਕਿਸਾਨਾਂ ਨੰੂ ਸਸਤੇ ਰੇਟਾਂ 'ਤੇ ਕਰਜ਼ਾ ਵੀ ਦਿੱਤਾ ਜਾਂਦਾ ਹੈ | ਜਿਸ ਨਾਲ ਕਿਸਾਨ ਆਪਣਾ ਕਾਰੋਬਾਰ ਕਰ ਸਕਦਾ ਹੈ | ਇਸ ਕੈਂਪ ਵਿਚ ਕਿਸਾਨਾਂ ਨੰੂ ਪਸ਼ੂ ਪਾਲਨ ਤੋਂ ਇਲਾਵਾ ਡੇਅਰੀ ਫਾਰਮਿੰਗ ਸਕੀਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ | ਸਿਖਲਾਈ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੰੂ ਸਰਟੀਫਿਕੇਟ ਵੀ ਦਿੱਤੇ ਗਏ | ਇਸ ਕੈਂਪ ਵਿਚ ਡਾ: ਗੁਲਸ਼ਨ ਕੁਮਾਰ, ਗ੍ਰਾਮੀਣ ਬੈਂਕ, ਪ੍ਰਸ਼ਾਂਤ ਛਿੰਦੇ ਅਤੇ ਰਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਕੱਚੇ ਮੁਲਾਜ਼ਮਾਂ ਵਲੋਂ ਡਿਪਟੀ ਚੀਫ਼ ਇੰਜੀਨੀਅਰ ਦਫ਼ਤਰ ਸਾਹਮਣੇ ਧਰਨਾ ਪੰਜਵੇਂ ਦਿਨ 'ਚ ਦਾਖ਼ਲ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ-ਪੁਲਿਸ ਨੇ ਕੀਤਾ ਮਾਮਲਾ ਦਰਜ <br/>
Ad Position 24