20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ ਸਟੇਟ ਟਰੇਡਰ ਕਮਿਸ਼ਨ ਦੀ ਮੀਟਿੰਗ, ਵਪਾਰੀਆਂ ਦੇ ਕਈ ਮਸਲੇ ਮੌਕੇ 'ਤੇ ਹੱਲ

Ad Position 21
No active advertisement
ਅਜੀਤ ਡੈਸਕ 14-06-2026
ਪਠਾਨਕੋਟ, 13 ਜੂਨ (ਵਿਨੋਦ)-ਜ਼ਿਲ੍ਹਾ ਪਠਾਨਕੋਟ ਦੇ ਪਿੰਡ ਹਰਿਆਲ ਮਾਰਕੀਟ ਵਿਚ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਵਿਚ ਐਸ.ਡੀ.ਐਮ. ਸ਼ੰਕਰ ਸ਼ਰਮਾ, ਤਹਿਸੀਲਦਾਰ ਸੰਜੀਵ ਪਠਾਨੀਆ ਸਮੇਤ ਜੀ.ਐਸ.ਟੀ., ਬਿਜਲੀ ਬੋਰਡ, ਆਰ.ਐਸ.ਡੀ. ਪ੍ਰੋਜੈਕਟ, ਇੰਡਸਟਰੀ, ਬੀ.ਡੀ.ਪੀ.ਓ., ਪੁਲਿਸ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ | ਇਹ ਮੀਟਿੰਗ ਡਾ: ਅਨਿਲ ਭਾਰਦਵਾਜ, ਜ਼ਿਲ੍ਹਾ ਚੇਅਰਮੈਨ ਟਰੇਡਰ ਕਮਿਸ਼ਨ ਦੀ ਰਹਿਨੁਮਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹੇ ਦੇ ਕਈ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ | ਇਸ ਮੌਕੇ ਹਲਕਾ ਚੇਅਰਪਰਸਨ ਸੁਜਾਨਪੁਰ ਮੁਕੇਸ਼ ਲਵਲੀ ਦਾ ਵਿਸ਼ੇਸ਼ ਯੋਗਦਾਨ ਰਿਹਾ | ਕਮਿਸ਼ਨ ਦੇ ਮੈਂਬਰਾਂ ਵਿਚ ਜੋਗਰਾਜ ਸੂਰਜ, ਅਨਿਲ ਕੁਮਾਰ, ਰਿੰਕੂ ਬਾਬਾ, ਰਾਜਵੀਰ ਜਸਵਾਲ, ਰਾਜੀਵ ਸ਼ਰਮਾ ਅਤੇ ਹੋਰ ਆਗੂਆਂ ਨੇ ਵੀ ਮੀਟਿੰਗ ਵਿਚ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਮੁੱਖ ਮੁੱਦੇ ਪ੍ਰਸ਼ਾਸਨ ਅੱਗੇ ਰੱਖਦੇ ਹੋਏ ਬਿਜਲੀ ਦੇ ਟਰਾਂਸਫ਼ਾਰਮਰਾਂ ਦੀ ਅਪਗ੍ਰੇਡੇਸ਼ਨ ਜਾਂ ਨਵੇਂ ਟਰਾਂਸਫ਼ਾਰਮਰ ਲਗਾਉਣ, ਪਾਣੀ ਦੀ ਸਪਲਾਈ ਵਿਚ ਸੁਧਾਰ ਅਤੇ ਨਵੇਂ ਬੋਰ ਲਗਾਉਣ, ਦੁਕਾਨਾਂ ਦੇ ਸਾਹਮਣੇ ਲੱਗੇ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਅਤੇ ਮਾਰਕੀਟ ਵਿਚ ਥੱਲੇ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਵਰਗੀਆਂ ਮੰਗਾਂ ਰੱਖੀਆਂ | ਵਪਾਰੀਆਂ ਵਲੋਂ ਕੁੱਲ ਕਰੀਬ 19 ਮੰਗਾਂ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦੀਆਂ ਗਈਆਂ, ਜਿਨ੍ਹਾਂ ਵਿਚੋਂ 4 ਤੋਂ 5 ਮਸਲਿਆਂ ਦਾ ਐਸ.ਡੀ.ਐਮ. ਦੀ ਅਗਵਾਈ ਹੇਠ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ | ਬਾਕੀ ਮਸਲਿਆਂ ਨੂੰ ਪੰਜਾਬ ਸਰਕਾਰ ਦੇ ਪੋਰਟਲ 'ਤੇ ਦਰਜ ਕਰਕੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਡਾ: ਅਨਿਲ ਭਾਰਦਵਾਜ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰ ਕਮਿਸ਼ਨ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਜਾਇਜ਼ ਮੰਗ ਨੂੰ ਸਰਕਾਰ ਤੱਕ ਪਹੁੰਚਾ ਕੇ ਉਸ ਦਾ ਹੱਲ ਕਰਵਾਇਆ ਜਾਵੇਗਾ | ਮੀਟਿੰਗ ਦਾ ਮਾਹੌਲ ਕਾਫ਼ੀ ਸਕਾਰਾਤਮਿਕ ਰਿਹਾ ਅਤੇ ਵਪਾਰੀਆਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਭਰੋਸਾ ਜਿਤਾਉਂਦੇ ਹੋਏ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਰਹੀ ਹੈ | ਵਪਾਰੀਆਂ ਨੇ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਉਨ੍ਹਾਂ ਦੇ ਮਸਲਿਆਂ ਦਾ ਹੱਲ ਹੁੰਦਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਬਾਵਾ ਨਾਗ਼ਾ ਵਿਖੇ ਸਥਿਤ ਬਾਲੀਵੁੱਡ ਸਟਾਰ ਦੇਵ ਆਨੰਦ ਯਾਦਗਾਰੀ ਨੇਚਰ ਪਾਰਕ 'ਚ ਭੰਨਤੋੜ, ਪ੍ਰਸੰਸਕਾਂ 'ਚ ਰੋਸ ਅਗਲੀ ਖ਼ਬਰ ਪਾਵਰਕਾਮ ਦੇ ਕੱਚੇ ਮੁਲਾਜ਼ਮਾਂ ਵਲੋਂ ਡਿਪਟੀ ਚੀਫ਼ ਇੰਜੀਨੀਅਰ ਦਫ਼ਤਰ ਸਾਹਮਣੇ ਧਰਨਾ ਪੰਜਵੇਂ ਦਿਨ 'ਚ ਦਾਖ਼ਲ
Ad Position 24