24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਗੁਰਦਾਸਪੁਰ ਤੇ ਦੀਨਾਨਗਰ 'ਚ ਕਾਂਗਰਸ ਦੀ ਇਤਿਹਾਸਕ ਜਿੱਤ ਨੇ ਸੱਤਾਧਾਰੀ ਪਾਰਟੀ ਦਾ ਭੁਲੇਖਾ ਦੂਰ ਕੀਤਾ -ਅਮਨਦੀਪ ਜੈਂਤੀਪੁਰ

Ad Position 21
No active advertisement
ਅਜੀਤ ਡੈਸਕ 15-06-2026
ਬਟਾਲਾ, 14 ਜੂਨ (ਸਤਿੰਦਰ ਸਿੰਘ)-ਬਟਾਲਾ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਗੁਰਦਾਸਪੁਰ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਤੇ ਇਤਿਹਾਸਕ ਜਿੱਤ 'ਤੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਇਕ ਵਾਰ ਫਿਰ ਕਾਂਗਰਸ ਪਾਰਟੀ ਵਿਚ ਆਪਣਾ ਅਟੱਲ ਵਿਸ਼ਵਾਸ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸੱਤਾਧਾਰੀ ਪਾਰਟੀ ਦੇ ਉਸ ਭੁਲੇਖੇ ਨੂੰ ਦੂਰ ਕਰ ਦਿੱਤਾ ਹੈ ਕਿ ਲੋਕ ਉਨ੍ਹਾਂ ਦੀਆਂ ਨੀਤੀਆਂ ਨਾਲ ਸੰਤੁਸ਼ਟ ਹਨ | ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਗੁਰਦਾਸਪੁਰ ਤੇ ਦੀਨਾਨਗਰ ਦੇ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਲੋਕ-ਪੱਖੀ, ਵਿਕਾਸਮੁਖੀ ਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੀ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਜਿੱਤ ਲੋਕਾਂ ਦੀ ਜਿੱਤ ਹੈ ਅਤੇ ਪਾਰਟੀ ਦੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਤੇ ਪੰਜਾਬ ਦੀ ਤਰੱਕੀ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਅੱਗੇ ਵੀ ਇਸੇ ਜਜ਼ਬੇ ਨਾਲ ਕੰਮ ਕਰਦੀ ਰਹੇਗੀ | ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ, ਆਗੂਆਂ ਅਤੇ ਵੋਟਰਾਂ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਤੇ ਭਰੋਸਾ ਦਿਵਾਇਆ ਕਿ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਯਤਨਸ਼ੀਲ ਰਹਾਂਗਾ |
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਭਗਤਪੁਰਾ ਕਾਂਗਰਸ ਪਾਰਟੀ ਵਲੋਂ ਐਸ.ਸੀ. ਸੈੱਲ ਦੇ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24