23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕੈਪਟਨ ਕੁਲਵਿੰਦਰ ਸਿੰਘ ਲਾਡੀ ਐੱਸ.ਸੀ. ਵਿੰਗ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 15-06-2026
ਊਧਨਵਾਲ, 14 ਜੂਨ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਲਗਤਾਰ ਅਕਾਲੀ ਦਲ ਦੇ ਆਗੂਆਂ ਨੂੰ ਨਵੇਂ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਇਸੇ ਲੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸ.ਸੀ. ਵਿੰਗ ਦੇ ਪਾਰਟੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਮੰਤਰੀ ਪੰਜਾਬ ਵਲੋਂ ਕੈਪਟਨ ਕੁਲਵਿੰਦਰ ਲਾਡੀ ਊਧਨਵਾਲ ਨੂੰ ਅੱੈਸ.ਸੀ. ਵਿੰਗ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਕੈਪਟਨ ਕੁਲਵਿੰਦਰ ਸਿੰਘ ਲਾਡੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਿਵੇਂ ਪਹਿਲਾਂ ਪਾਰਟੀ ਲਈ ਮਿਹਨਤ ਕਰਦਾ ਸੀ, ਹੁਣ ਉਸ ਤੋਂ ਵੀ ਜ਼ਿਆਦਾ ਮਿਹਨਤ ਕਰਕੇ ਸਮੁੱਚੇ ਹਲਕੇ ਦੇ ਐੱਸ.ਸੀ. ਵਰਗ ਦੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਾਂਗਾ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੇ ਹੱਥ ਹੋਰ ਮਜ਼ਬੂਤ ਕਰਕੇ 2027 ਦੀਆਂ ਚੋਣਾਂ ਵਿਚ ਆਪਣਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵੱਡੀ ਜਿੱਤ ਦਰਜ ਕਰਵਾ ਕੇ ਹਲਕਾ ਵਾਪਸ ਅਕਾਲੀ ਦਲ ਦੀ ਝੋਲੀ ਵਿਚ ਪਾਵਾਂਗੇ |

Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਮੀਟਿੰਗ <br/> ਅਗਲੀ ਖ਼ਬਰ ਪਿੰਡ ਪੰਜਗਰਾਈਆਂ ਤੋਂ ਅਕਾਲੀ ਆਗੂਆਂ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਜਿੱਤ ਦੀ ਵਧਾਈ ਦਿੱਤੀ <br/>
Ad Position 24