ਜੌੜਾ ਛੱਤਰਾਂ, 14 ਜੂਨ (ਪਰਮਜੀਤ ਸਿੰਘ ਘੁੰਮਣ)-ਗੁਰਦਾਸਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਉਮੀਦਵਾਰਾਂ ਦੀ ਵੱਡੀ ਜਿੱਤ ਨਾਲ ਪਹਾੜਾ ਪਰਿਵਾਰ ਦਾ ਸਿਆਸੀ ਕੱਦ ਹੋਰ ਵੀ ਉੱਚਾ ਹੋਇਆ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਜਗਪ੍ਰੀਤ ਸਿੰਘ ਲਾਡੀ ਜੌੜਾ ਛੱਤਰਾਂ ਨੇ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ, ਚੇਅਰਮੈਨ ਬਲਜੀਤ ਸਿੰਘ ਪਹਾੜਾ ਤੇ ਸਮੁੱਚੇ ਪਹਾੜਾ ਪਰਿਵਾਰ ਦੀ ਅਣਥੱਕ ਮਿਹਨਤ, ਲੋਕਾਂ ਨਾਲ ਨਿਰੰਤਰ ਜੁੜਾਅ ਤੇ ਵਿਕਾਸ ਪੱਖੀ ਸੋਚ ਸਦਕਾ ਇਹ ਸ਼ਾਨਦਾਰ ਜਿੱਤ ਸੰਭਵ ਹੋਈ ਹੈ | ਉਨ੍ਹਾਂ ਪਹਾੜਾ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਿਵਾਰ ਨੇ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਮੂਲੀਅਤ ਕਰਕੇ ਜਨ ਸੇਵਾ ਨੂੰ ਪਹਿਲ ਦਿੱਤੀ ਹੈ | ਲਾਡੀ ਨੇ ਕਿਹਾ ਕਿ ਵਿਕਾਸ ਕਾਰਜਾਂ, ਲੋਕ ਭਲਾਈ ਦੀਆਂ ਨੀਤੀਆਂ ਤੇ ਹਰ ਵਰਗ ਦੇ ਲੋਕਾਂ ਦੇ ਕੰਮਾਂ ਨੂੰ ਤਰਜੀਹ ਦੇਣ ਕਾਰਨ ਹੀ ਲੋਕਾਂ ਨੇ ਭਰਪੂਰ ਸਮਰਥਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਜ਼ਿਲ੍ਹੇ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਸਨ ਅਤੇ ਮੌਜੂਦਾ ਸਮੇਂ ਦੌਰਾਨ ਵੀ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹੇ | ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਸ਼ਹਿਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਖ਼ੁਸ਼ੀ ਦਾ ਮਾਹੌਲ ਹੈ |