ਪਠਾਨਕੋਟ, 14 ਜੂਨ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਹਰਮੀਤ ਸਿੰਘ ਖੁੰਡੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਉਪਰੰਤ ਭਾਈ ਦਾਤਾਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ, ਜਥੇਦਾਰਨੀ ਰਣਜੀਤ ਕੌਰ, ਮਾਸਟਰ ਮਨਜੀਤ ਸਿੰਘ ਜੋਹਲ, ਜਸਵੰਤ ਕੌਰ ਜੋਹਲ, ਪਿ੍ੰਸੀਪਲ ਭੁਪਿੰਦਰ ਕੌਰ, ਰੀਤੂ ਕੌਰ ਸੇਠੀ, ਡਾ: ਬਲਬੀਰ ਸਿੰਘ, ਜਸਵਿੰਦਰ ਕੌਰ, ਬਲਵਿੰਦਰ ਸਿੰਘ, ਸੁਰਿੰਦਰ ਕੌਰ ਪੱਡਾ, ਰਾਜਵਿੰਦਰ ਕੌਰ, ਹਰਨਾਮ ਸਿੰਘ, ਹਰਭਜਨ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਪਰਮਜੀਤ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ, ਹਜ਼ੂਰਾ ਸਿੰਘ, ਗੁਰਨਾਮ ਸਿੰਘ, ਸਿਮਰਨਜੀਤ ਸਿੰਘ, ਗੁਰਸ਼ਰਨ ਸਿੰਘ, ਭੁਪਿੰਦਰ ਕੌਰ, ਰਤਨ ਕੌਰ, ਮਹਿੰਦਰ ਕੌਰ, ਸੁਖਵੰਤ ਸਿੰਘ, ਚਰਨਜੀਤ ਸਿੰਘ, ਰਵਿੰਦਰ ਸਿੰਘ ਰਿਆੜ, ਗੁਰਦੇਵ ਸਿੰਘ, ਸੁਰਿੰਦਰਜੀਤ ਕੌਰ, ਅਮਰੀਕ ਸਿੰਘ, ਜੋਗਿੰਦਰ ਸਿੰਘ ਸੈਣੀ, ਸਤਨਾਮ ਸਿੰਘ, ਸੁਰਿੰਦਰ ਕੌਰ ਸੋਢੀ, ਇੰਦਰਜੀਤ ਸਿੰਘ, ਕਿਸ਼ਨ ਸਿੰਘ, ਕਸ਼ਮੀਰ ਸਿੰਘ, ਕੁਲਵੰਤ ਕੌਰ, ਸੁਖਵਿੰਦਰ ਸਿੰਘ ਖ਼ਾਨਪੁਰ, ਹਰਪ੍ਰੀਤ ਕੌਰ, ਸੁਖਜਿੰਦਰ ਸਿੰਘ ਕੇਸਰ, ਸੁਰਿੰਦਰ ਸਿੰਘ ਮਠਾੜੂ, ਤੇਜਿੰਦਰ ਕੌਰ, ਵਰਿੰਦਰ ਸਿੰਘ, ਤਰਲੋਕ ਸਿੰਘ, ਸੁਖਵਿੰਦਰ ਕੌਰ, ਮੰਗਲ ਸਿੰਘ, ਮਹਿੰਦਰ ਪਾਲ, ਪਰਵਨ ਸਿੰਘ ਛੀਨਾ, ਸੁਖਵਿੰਦਰ ਕੌਰ, ਤਰਲੋਕ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ ਸਿੱਧੂ, ਸਰਬਜੀਤ ਕੌਰ, ਸੁਖਰਾਜ ਕੌਰ, ਸਿੱਧੂ ਰਾਮ, ਜਸਵੀਰ ਸਿੰਘ, ਤਰਲੋਚਨ ਸਿੰਘ ਅਤੇ ਇੰਦਰ ਕੌਰ, ਪਰਮਜੀਤ ਕੌਰ, ਅਮਰ ਇਕਬਾਲ ਸਿੰਘ ਆਦਿ ਹਾਜ਼ਰ ਸਨ |