23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੁਲਿਸ ਵਲੋਂ ਨਰੋਟ ਜੈਮਲ ਸਿੰਘ ਵਿਖੇ ਕੱਢਿਆ ਪੈਦਲ ਮਾਰਚ

Ad Position 21
No active advertisement
ਅਜੀਤ ਡੈਸਕ 15-06-2026
ਨਰੋਟ ਜੈਮਲ ਸਿੰਘ, 13 ਜੂਨ (ਸ਼ਸ਼ੀ ਕੁਮਾਰ)-ਐਸ.ਐਸ.ਪੀ. ਦਲਵਿੰਦਰਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਨੂੰਨੀ ਵਿਵਸਥਾ ਨੂੰ ਕਾਇਮ ਰੱਖਣ ਲਈ ਚਲਾਏ ਗਏ ਅਭਿਆਨ ਨੂੰ ਕਾਮਯਾਬ ਕਰਨ ਲਈ ਸਰਹੱਦੀ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਕੁਲਦੀਪ ਰਾਜ ਅਤੇ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਪੈਦਲ ਮਾਰਚ ਕੱਢਿਆ ਗਿਆ | ਇਸ ਸਬੰਧ 'ਚ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਨੇ ਦੱਸਿਆ ਕਿ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵਿਖੇ ਪੁਲਿਸ ਪਾਰਟੀ ਦੀ ਇਕ ਟੁੱਕੜੀ ਨਾਲ ਪੈਦਲ ਮਾਰਚ ਕੱਢਿਆ ਗਿਆ | ਇਹ ਪੈਦਲ ਮਾਰਚ ਥਾਣੇ ਤੋਂ ਲੈ ਕੇ ਨਰੋਟ ਜੈਮਲ ਸਿੰਘ ਦੇ ਅੱਡੇ ਅਤੇ ਫਿਰ ਬਾਜ਼ਾਰ ਵਿਚੋਂ ਹੁੰਦੇ ਹੋਏ ਦੁਬਾਰਾ ਥਾਣੇ ਵਿਚ ਸਮਾਪਤ ਕੀਤਾ ਗਿਆ | ਇਸ ਮੌਕੇ ਐਸ.ਐਚ.ਓ. ਨਰੋਟ ਜੈਮਲ ਸਿੰਘ ਕੁਲਦੀਪ ਰਾਜ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਪੁਲਿਸ ਵਲੋਂ ਸਰਚ ਅਭਿਆਨ ਤੇ ਪੈਦਲ ਮਾਰਚ ਕੱਢ ਕੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਦਾ ਦਾਅਵਾ ਕੀਤਾ ਜਾਂਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਪੁਲਿਸ ਵਲੋਂ ਕੀਤੇ ਜਾ ਰਹੇ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਸਮੇਂ ਸਿਰ ਸਹੀ ਸੂਚਨਾ ਦੇ ਕੇ ਪੁਲਿਸ ਦੇ ਕੰਮਾਂ ਵਿਚ ਸਹਿਯੋਗ ਕਰਨ |
Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ ਕਰਵਾਇਆ ਗੁਰਮਤਿ ਸਮਾਗਮ
Ad Position 24