05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮਾਂ-ਪੁੱਤ ਨੇ ਜਿੱਤੀ ਨਗਰ ਕੌਂਸਲ ਚੋਣ, ਲੋਕਾਂ 'ਚ ਖੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 16-06-2026
ਗੁਰਦਾਸਪੁਰ, 15 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ 'ਚ ਵਾਰਡ ਨੰਬਰ 16 ਤੋਂ ਕਾਂਗਰਸੀ ਉਮੀਦਵਾਰ ਸੁਨੀਤਾ ਸ਼ਰਮਾ ਤੇ ਵਾਰਡ ਨੰਬਰ 17 ਤੋਂ ਵਰੁਣ ਸ਼ਰਮਾ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਦੋਨੋਂ ਮਾਂ-ਪੁੱਤਰ ਕੌਂਸਲਰ ਬਣੇ ਹਨ | ਦੋਵਾਂ ਦੀ ਜਿੱਤ ਨਾਲ ਕਾਂਗਰਸੀ ਵਰਕਰਾਂ ਤੇ ਸਮਰਥਕਾਂ 'ਚ ਖੁਸ਼ੀ ਦਾ ਮਾਹੌਲ ਬਣ ਗਿਆ ਤੇ ਵੱਡੀ ਗਿਣਤੀ 'ਚ ਲੋਕਾਂ ਨੇ ਇਕੱਠੇ ਹੋ ਕੇ ਜਸ਼ਨ ਮਨਾਇਆ | ਚੋਣ ਨਤੀਜੇ ਆਉਂਦੇ ਹੀ ਸਮਰਥਕਾਂ ਵਲੋਂ ਲੱਡੂ ਵੰਡੇ ਗਏ | ਲੋਕਾਂ ਨੇ ਇਸ ਜਿੱਤ ਨੂੰ ਵਿਕਾਸ ਅਤੇ ਲੋਕ ਭਰੋਸੇ ਦੀ ਜਿੱਤ ਕਰਾਰ ਦਿੱਤਾ | ਸੁਨੀਤਾ ਸ਼ਰਮਾ ਅਤੇ ਵਰੁਣ ਸ਼ਰਮਾ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਵਾਰਡਾਂ ਦੇ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਕਾਂਗਰਸੀ ਆਗੂਆਂ ਨੇ ਵੀ ਦੋਵੇਂ ਉਮੀਦਵਾਰਾਂ ਦੀ ਜਿੱਤ ਨੂੰ ਪਾਰਟੀ ਲਈ ਵੱਡੀ ਉਪਲਬਧੀ ਦੱਸਿਆ
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ (ਇਸਤਰੀ) ਵਿਖੇ ਵੱਖ-ਵੱਖ ਕੋਰਸਾਂ 'ਚ ਦਾਖ਼ਲਾ ਸ਼ੁਰੂ <br/> ਅਗਲੀ ਖ਼ਬਰ ਮੱਸਿਆ ਤੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>
Ad Position 24
No active advertisement