05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੰਜ ਸਿੰਘ ਸਾਹਿਬਾਨ ਵਲੋਂ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦੇਣਾ ਸ਼ਲਾਘਾਯੋਗ : ਵਾਹਲਾ <br/>

Ad Position 21
No active advertisement
ਅਜੀਤ ਡੈਸਕ 16-06-2026
ਬਟਾਲਾ, 15 ਜੂਨ (ਸਤਿੰਦਰ ਸਿੰਘ)-ਪੰਜ ਸਿੰਘ ਸਾਹਿਬਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥ ਦੋਖੀ ਕਰਾਰ ਦੇਣਾ ਸ਼ਾਲਾਘਾਯੋਗ ਫੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਸੁਖਬੀਰ ਸਿੰਘ ਵਾਹਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਮਾਮਲਾ ਕਥਿਤ ਵਿਵਾਦਿਤ ਵੀਡੀਓ ਨਾਲ ਜੁੜਿਆ ਹੋਇਆ ਹੈ | ਪੰਜ ਸਿੰਘ ਸਾਹਿਬਾਨ ਵਲੋਂ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦੇਣ ਦੇ ਫੈਸਲੇ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ, ਕਿਉਂਕਿ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਵਿਵਾਦਿਤ ਵੀਡੀਓ ਨੂੰ ਝੂਠੀ ਕਰਾਰ ਦਿੱਤਾ ਸੀ | ਸ: ਵਾਹਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਮਾਨ ਨਾਲ ਕਿਸੇ ਨੂੰ ਵੀ ਮੇਲ ਮਿਲਾਪ ਨਾਲ ਰੱਖਣ ਦੇ ਆਦੇਸ਼ ਦਿੱਤੇ ਹਨ, ਜਿਸ 'ਤੇ ਸਾਰਿਆ ਨੂੰ ਪਹਿਰਾ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਸਬੰਧੀ ਵੀ ਅਕਾਲ ਤਖ਼ਤ ਸਾਹਿਬ ਵਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕ ਤਲਬ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣ ਦਾ ਹੁਕਮ ਕੀਤਾ ਗਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਮੱੁਖ ਮੰਤਰੀ ਮਾਨ ਨੂੰ ਨੈਤਿਕਤਾ ਦੇ ਆਧਾਰ 'ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਜਿੰਨੇ ਵੀ ਆਮ ਆਦਮੀ ਪਾਰਟੀ ਦੇ ਸਿੱਖ ਚਿਹਰੇ ਹਨ, ਉਹ ਵੀ ਇਸ ਨੂੰ ਮੂੰਹ ਨਾ ਲਗਾਉਣ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਜੋੜ ਮੇਲਾ ਅੱਜ <br/> ਅਗਲੀ ਖ਼ਬਰ ਪੰਜ ਸਿੰਘ ਸਾਹਿਬਾਨ ਵਲੋਂ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦੇਣਾ ਸ਼ਲਾਘਾਯੋਗ : ਵਾਹਲਾ <br/>
Ad Position 24
No active advertisement