ਕੋਟਲੀ ਸੂਰਤ ਮੱਲ੍ਹੀ, 15 ਜੂਨ (ਕੁਲਦੀਪ ਸਿੰਘ ਨਾਗਰਾ)-ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ਬਾਬਾ ਸ਼ੇਸ਼ਨਾਗ ਦੀ ਯਾਦ 'ਚ ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸਾਲਾਨਾ ਜੋੜ ਮੇਲਾ 16 ਜੂਨ ਨੂੰ ਕੋਟਲੀ ਸੂਰਤ ਮੱਲ੍ਹੀ 'ਚ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਜਥੇ ਸੰਗਤਾਂ ਨੂੰ ਗੁਰਇਤਿਹਾਸ ਰਾਹੀਂ ਨਿਹਾਲ ਕਰਨਗੇ, ਜਦੋਂ ਕਿ ਇਸ ਮੌਕੇ ਵੱਖ-ਵੱਖ ਪਕਵਾਨਾਂ ਦੇ ਲੰਗਰ ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਜੋੜ ਮੇਲੇ ਸਬੰਧੀ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |