ਪਠਾਨਕੋਟ, 15 ਜੂਨ (ਵਿਨੋਦ)-ਕੁਲਵੰਤ ਸਿੰਘ ਵਲੋਂ ਨਾਇਬ ਤਹਿਸੀਲਦਾਰ ਪਠਾਨਕੋਟ ਦਾ ਅਹੁਦਾ ਸੰਭਾਲ ਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤੇ ਲੋਕਾਂ ਦੇ ਜਾਇਜ਼ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ ਤੇ ਕਿਸੇ ਨੂੰ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ |