07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 16-06-2026
ਪਠਾਨਕੋਟ, 15 ਜੂਨ (ਸੰਧੂ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੇਵਾ ਮੁਕਤ ਡੀ.ਐਸ.ਪੀ ਗੁਰਦਿਆਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੈਨਸ਼ਨਰਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕੱਢਣ ਸਬੰਧੀ ਕੋਈ ਸਾਰਥਕ ਕਦਮ ਨਾ ਚੁੱਕੇ ਜਾਣ 'ਤੇ ਨਿਖੇਧੀ ਕੀਤੀ ਗਈ | ਐਸੋਸੀਏਸ਼ਨ ਵਲੋਂ ਪਟਿਆਲਾ 'ਚ ਮੁਲਾਜ਼ਮਾਂ 'ਤੇ ਕੀਤੇ ਲਾਠੀਚਾਰਜ ਦੀ ਨਿੰਦਾ ਕੀਤੀ ਗਈ | ਇਸ ਦੌਰਾਨ ਐਸੋਸੀਏਸ਼ਨ ਵਲੋਂ ਨੇਵੀ ਦੇ ਤਿੰਨ ਜਵਾਨਾਂ ਦੀ ਮੌਤ 'ਤੇ ਸ਼ੋਕ ਜ਼ਾਹਿਰ ਕੀਤਾ | ਮੀਟਿੰਗ 'ਚ ਇਕਬਾਲ ਸਿੰਘ ਜ਼ਿਲ੍ਹਾ ਪ੍ਰਧਾਨ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਵੀ ਆਪਣੇ ਵਿਚਾਰ ਰੱਖੇ | ਇਸ ਮੌਕੇ ਸੇਵਾ ਮੁਕਤ ਡੀ.ਐਸ.ਪੀ ਤੁਲਸੀ ਰਾਮ, ਸੇਵਾ ਮੁਕਤ ਡੀ.ਐਸ.ਪੀ ਓਮ ਪ੍ਰਕਾਸ਼, ਵਿਜੇ ਕੁਮਾਰ ਸੀਨੀਅਰ ਮੀਤ ਪ੍ਰਧਾਨ, ਰਜਿੰਦਰ ਕੁਮਾਰ, ਸੁਰਿੰਦਰ ਕੁਮਾਰ, ਸੂਬਾ ਕਮੇਟੀ ਮੈਂਬਰ ਸੁਭਾਸ਼ ਭਾਪਾ, ਗੁਰਮੀਤ ਸਿੰਘ, ਸੁਰਿੰਦਰ ਧੋਬੜਾ, ਕਿਸ਼ੋਰੀ ਲਾਲ, ਸੁਰਿੰਦਰ ਕੁਮਾਰ, ਹਰਮੋਦ ਕੁਮਾਰ, ਸਤੀਸ਼ ਕੁਮਾਰ, ਭੀਮ ਸੈਨ, ਪਵਨ ਕੁਮਾਰ, ਦਰਸ਼ਨ ਕੁਮਾਰ,ਯਸ਼ਪਾਲ, ਮੋਹਨ ਸਿੰਘ, ਚਰਨ ਦਾਸ, ਪ੍ਰੇਮਜੀਤ, ਰਤਨ ਲਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਆਨਲਾਈਨ ਪੇਂਟਿੰਗ, ਸਲੋਗਨ ਤੇ ਕਵਿਤਾ ਮੁਕਾਬਲੇ ਦੇ ਚੌਥੇ ਦਿਨ 806 ਵਿਦਿਆਰਥੀਆਂ ਨੇ ਲਿਆ ਹਿੱਸਾ ਅਗਲੀ ਖ਼ਬਰ ਮੁਫ਼ਤ ਰਾਸ਼ਨ ਨਹੀਂ, ਹਰ ਬੱਚੇ ਨੂੰ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਦੇਣਾ ਸਰਕਾਰਾਂ ਦੀ ਪਹਿਲੀ ਜ਼ਿੰਮੇਵਾਰੀ-ਅਸ਼ੋਕ...
Ad Position 24
No active advertisement