10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 19-06-2026
ਗੁਰਦਾਸਪੁਰ, 18 ਜੂਨ (ਅਸ਼ੋਕ ਸ਼ਰਮਾ)-ਦਿਹਾਤੀ ਖੇਤਰ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਿਆਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ’ਤੇ ਚਾਨਣਾ ਪਾਉਂਦਿਆਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਪਿੰਡਾਂ ’ਚ ਨੌਜਵਾਨਾਂ ਵਲੋਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਕੜਾਹ ਪ੍ਰਸ਼ਾਦ ਦੇ ਲੰਗਰ ਲਗਾਏ ਗਏ। ਨਵਾਂ ਪਿੰਡ ਬਹਾਦਰ ਦੀ ਗੁਰਦੁਆਰਾ ਕਮੇਟੀ ਵਲੋਂ ਵੀ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹੈੱਡ ਗ੍ਰੰਥੀ ਇੰਦਰਜੀਤ ਸਿੰਘ, ਪ੍ਰਧਾਨ ਦਲਜੀਤ ਸਿੰਘ, ਤਰਸੇਮ ਸਿੰਘ, ਕਸ਼ਮੀਰ ਸਿੰਘ, ਬਲਵੀਰ ਸਿੰਘ, ਹਰਜਿੰਦਰ ਸਿੰਘ ਤੋਂ ਇਲਾਵਾ ਸਰਪੰਚ ਸੁਰਿੰਦਰ ਸਿੰਘ ਜੱਜ, ਮਹਿੰਦਰ ਸਿੰਘ ਤੇ ਬਲਵਿੰਦਰ ਸਿੰਘ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਦਾ ਉਪਰਾਲਾ ਕੀਤਾ ਗਿਆ। ਇਸੇ ਤਰ੍ਹਾਂ ਨਵਾਂ ਸ਼ਾਲਾ, ਪੁਲ ਤਿੱਬੜੀ, ਚਾਵਾ, ਪੁਰਾਣਾ ਸ਼ਾਲਾ, ਸੈਦੋਵਾਲ ਕਲਾਂ, ਘੁਰਾਲਾ, ਭੁਲੇਚੱਕ, ਗੁਰਦੁਆਰਾ ਕਲਗ਼ੀਧਰ, ਛੀਨਾ ਬੇਟ, ਜਗਤਪੁਰ ਆਦਿ ਗੁਰਦੁਆਰਾ ਕਮੇਟੀਆਂ ਵਲੋਂ ਸ਼ਹੀਦੀ ਦਿਹਾੜਾ ਮਨਾਉਂਦਿਆਂ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਗਾਏ ਗਏ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ -ਕਾਂਗਰਸ ਦੇ ਡੈਲੀਗੇਟ ਪਵਨ ਮਾਨੀ ਵਲੋਂ ਮੇਅਰ ਪਦਮਜੀਤ ਮਹਿਤਾ ਨਾਲ ਮੁਲਾਕਾਤ
Ad Position 24