10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਗੁਰਦਾਸਪੁਰ ਇਕਾਈ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 19-06-2026
ਘੁਮਾਣ, 17 ਜੂਨ (ਬੰਮਰਾਹ)-ਆਰ.ਐਮ.ਪੀ. ਮੈਡੀਕਲ ਪੈਕਟੀਸ਼ਨਰਜ਼ ਐਸੋਸੀਏਸ਼ਨ ਗੁਰਦਾਸਪੁਰ ਇਕਾਈ ਦੀ ਮੀਟਿੰਗ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਚੇਅਰਮੈਨ ਡਾ. ਹਰਜਿੰਦਰ ਸਿੰਘ ਜੱਜ ਘੁਮਾਣ ਦੀ ਅਗਵਾਈ ਹੇਠ ਕਸਬਾ ਘੁਮਾਣ ਵਿਖੇ ਹੋਈ। ਇਸ ਮੌਕੇ ਆਰ.ਐਮ.ਪੀ. ਡਾਕਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਡਾ. ਹਰਜਿੰਦਰ ਸਿੰਘ ਜੱਜ ਘੁਮਾਣ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਆਰ.ਐਮ.ਪੀ. ਅਣਰਜਿਸਟਰਡ ਡਾਕਟਰਾਂ ਨੂੰ ਰਜਿਸਟਰਡ ਕਰਨ ਸਬੰਧੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਮੇਸ਼ ਕੁਮਾਰ ਬਾਲੀ ਦੀ ਚੀਫ ਸੈਕਟਰੀ ਪੰਜਾਬ ਨਾਲ ਮੀਟਿੰਗ ਵਿਚ ਵਿਸ਼ਵਾਸ਼ ਦਿਵਾਇਆ ਕਿ ਬਾਹਰਲਿਆਂ ਸੂਬਿਆਂ ਵਾਂਗ ਪੰਜਾਬ ਸਰਕਾਰ ਪਿੰਡਾਂ ਵਿਚ ਸਿਖਲਾਹੀ ਕਰ ਰਹੇ ਡਾਕਟਰਾਂ ਨੂੰ ਸਿਖਲਾਈ ਕਰਨ ਦੇ ਸਰਟੀਫਿਕੇਟ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਆਰ.ਐਮ.ਪੀ. ਡਾਕਟਰਾਂ ਨੂੰ ਆਸ ਬੱਝੀ ਹੈ। ਇਸ ਮੌਕੇ ਪ੍ਰਧਾਨ ਨੂਰਾ ਘੁਮਾਣ, ਜਨਰਲ ਸਕੱਤਰ ਡਾ. ਮਨਜੀਤ ਸਿੰਘ, ਸਾਬਕਾ ਪ੍ਰਧਾਨ ਡਾ. ਗੁਰਨਾਮ ਸਿੰਘ, ਡਾ. ਰਣਧੀਰ ਸਿੰਘ ਪੰਡੋਰੀ, ਡਾ. ਨਰਿੰਦਰ ਸਿੰਘ ਮੰਡਿਆਲਾ, ਡਾ. ਰਣਜੀਤ ਸਿੰਘ, ਡਾ. ਸਤਨਾਮ ਸਿੰਘ ਲਾਡੀ, ਡਾ. ਗੁਰਦਿਆਲ ਸਿੰਘ ਘੁਮਾਣ, ਡਾ. ਮਨਿੰਦਰ ਸਿੰਘ, ਡਾ. ਨਵਤੇਜ ਸਿੰਘ, ਡਾ. ਕੁਲਦੀਪ ਸਿੰਘ, ਡਾ. ਮਨਜੀਤ ਸਿੰਘ, ਡਾ. ਮੰਗਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਰ.ਐਮ.ਪੀ. ਡਾਕਟਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਖ਼ਤਪੁਰ ਦੇ ਲੋਕ ਦੂਸ਼ਿਤ ਪਾਣੀ ਪੀਣ ਲਈ ਹਨ ਮਜਬੂਰ ਅਗਲੀ ਖ਼ਬਰ ਬਟਾਲਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ
Ad Position 24