10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਤੇ ਸਰਪੰਚ ਨੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੂੰ ਜਿੱਤ ’ਤੇ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 19-06-2026
ਧਾਰੀਵਾਲ, 18 ਜੁੂਨ (ਸਵਰਨ ਸਿੰਘ)-ਪਿੰਡ ਸਿੰਘਪੁਰਾ ਦੇ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਕਸ਼ਮੀਰ ਸਿੰਘ ਸੀਰਾ ਨੇ ਕਾਦੀਆਂ ਨਗਰ ਕੌਂਸਲ ਚੋਣਾਂ ’ਚ ਹੋਈ ਪਾਰਟੀ ਦੀ ਜਿੱਤ ’ਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੂੰ ਮਿਲ ਕੇ ਵਧਾਈ ਦਿੱਤੀ। ਉਪਰੰਤ ਧਾਰੀਵਾਲ ਸਰਕਲ ਪ੍ਰਧਾਨ ਕਸ਼ਮੀਰ ਸਿੰਘ ਸੀਰਾ ਨੇ ਕਿਹਾ ਕਿ ਲੋਕ ਕਾਂਗਰਸ ਤੇ ‘ਆਪ’ ਤੋਂ ਘੁਟਣ ਮਹਿਸੂਸ ਕਰ ਰਹੇ ਹਨ ਤੇ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਨਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬੇਹਤਰੀ ਵੀ ਇਸੇ ਵਿਚ ਹੈ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਫਿਰ ਤੋਂ ਸਤ੍ਹਾ ਵਿਚ ਲਿਆਂਦਾ ਜਾਵੇ। ਇਸ ਮੌਕੇ ਸੀਨੀਅਰ ਆਗੂ ਬਲਵੰਤ ਸਿੰਘ ਬਿਧੀਪੁਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਰਗਾਹ ਸ਼ਰੀਫ ਭਗਵਾਨਪੁਰ ਪੱਤੀ ਮਾਹਲ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਕਸਬੇ ਦੇ ਪਿੰਡਾਂ ’ਚ ਸ਼ਹੀਦੀ ਦਿਹਾੜਾ ਮਨਾਇਆ
Ad Position 24