07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿਚ ਇਕ ਹੋਰ ਨਵਾਂ ਮੀਲ ਪੱਥਰ ਸਥਾਪਿਤ

Ad Position 21
No active advertisement
ਅਜੀਤ ਡੈਸਕ 20-06-2026
ਬਟਾਲਾ, 19 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਹਿਤ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਗਾਂਧੀ ਚੌਂਕ ਤੇ ਕਾਦੀਆਂ ਚੁੰਗੀ ਬਟਾਲਾ ਵਿਖੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਟਰੈਫਿਕ ਸਿੰਗਨਲ ਦੇ ਕੰਮ ਦੇ ਪਾਇਲਟ ਪ੍ਰੋਜੈਕਟ ਦਾ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿਚ ਨੀਂਹ ਪੱਥਰ ਰੱaਖਿਆ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਟਾਲਾ ਸ਼ਹਿਰ ਵਿਚ ਕਰਵਾਏ ਜਾ ਰਹੇ ਕੰਮਾਂ ’ਤੇ ਮੋਹਰ ਲਗਾਈ ਹੈ ਤੇ ਆਮ ਆਦਮੀ ਪਾਰਟੀ ਨੂੰ ਕਾਰਪੋਰੇਸ਼ਨ ਬਟਾਲਾ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਬਟਾਲਾ ਵਾਸੀਆਂ ਦੇ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਕੰਮ ਕੀਤੇ ਜਾਣ, ਜਿਸ ਦੇ ਚਲਦਿਆਂ ਬਟਾਲਾ ਸ਼ਹਿਰ ਖਾਸ ਕਰਕੇ ਗਾਂਧੀ ਚੌਂਕ ਅਤੇ ਕਾਦੀਆਂ ਚੁੰਗੀ ’ਤੇ ਆਵਾਜਾਈ ਨੂੰ ਸੁਖਾਲੀ ਕਰਨ ਲਈ ਟਰੈਫਿਕ ਲਾਈਟਾਂ ਲਗਾਉਣ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਟਰੈਫਿਕ ਲਾਈਟਾਂ ਦੇ ਨਾਲ ਇਨ੍ਹਾਂ ਚੌਕਾਂ ਵਿਚ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿਚ ਹੀ ਸ਼ਹਿਰ ਵਿਚੋਂ ਕੂੜੇ ਦੀ ਸਮੱਸਿਆ ਦੇ ਹੱਲ ਲਈ ਮਤਾ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਖੂਬਸੂਰਤ ਬਨਾਉਣ ਲਈ ਉਹ ਵਚਨਬੱਧ ਹਨ ਅਤੇ ਬਟਾਲਾ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ ਕੀਤੀ ਜਾਵੇਗੀ। ਇਸ ਮੌਕੇ ਭੁਪਿੰਦਰ ਸਿੰਘ ਮੇਅਰ ਨਗਰ ਨਿਗਮ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਤੇਜਿੰਦਰਪਾਲ ਸਿੰਘ ਡੀ.ਐੱਸ.ਪੀ, ਮਨਬੀਰ ਸਿੰਘ ਰੰਧਾਵਾ, ਪ੍ਰਦੀਪ ਕੁਮਾਰ, ਪ੍ਰਧਾਨ ਵੀਨੂੰ ਕਾਹਲੋਂ, ਪਲਵਿੰਦਰ ਸਿੰਘ ਲੰਬੜਦਾਰ, ਵਿਜੈ ਸੋਨੀ, ਮਨਜੀਤ ਸਿੰਘ ਬੁਮਰਾਹ, ਅਮਰੀਕ ਸਿੰਘ ਲੰਬੜਦਾਰ, ਜਗਜੀਤ ਸਿੰਘ, ਸੂਬੇਦਾਰ ਬਲਜਿੰਦਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਓ ਦਫ਼ਤਰ ਗੁਰਦਾਸਪੁਰ ਦਾ ਕੰਮ ਸੁਚਾਰੂ ਰੂਪ ਵਿਚ ਚੱਲ ਰਿਹਾ-ਜੋਬਨਪ੍ਰੀਤ ਕੌਰ ਅਗਲੀ ਖ਼ਬਰ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ
Ad Position 24
No active advertisement