07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਯਾਦਵਿੰਦਰ ਸਿੰਘ ਬੁੱਟਰ ਵਲੋਂ ਚੁੱਕੀ ਗਈ ਮੰਗ ’ਤੇ ਕੇਂਦਰ ਸਰਕਾਰ ਨੇ ਲਗਾਈ ਮੋਹਰ

Ad Position 21
No active advertisement
ਅਜੀਤ ਡੈਸਕ 20-06-2026
ਬਟਾਲਾ, 19 ਜੂਨ (ਸਤਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਕਾਦੀਆਂ-ਬਿਆਸ ਰੇਲਵੇ ਲਾਈਨ ਦੇ ਪ੍ਰੋਜੈਕਟ ਨੂੰ ਮਨਜੂਰੀ ਦਿੱਤੀ ਗਈ ਹੈ, ਜਿਸ ਨਾਲ ਲੋਕਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਹਿਲੀ ਵਾਰ 1928 ’ਚ ਮਨਜੂਰ ਹੋਇਆ ਸੀ, ਪਰ ਕੁਝ ਕਾਰਨਾਂ ਦੇ ਚਲਦਿਆਂ ਇਹ ਪ੍ਰੋਜੈਕਟ ਰੁਕ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਸਾਲ ਕਾਦੀਆਂ-ਬਿਆਸ ਰੇਲਵੇ ਲਾਈਨ ਪ੍ਰੋਜੈਕਟ ਨੂੰ ਲੈ ਕੇ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਉਨ੍ਹਾਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ ਅਤੇ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਪ੍ਰੋਜੈਕਟ ਨੂੰ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵਲੋਂ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਕਾਦੀਆਂ-ਬਿਆਸ ਰੇਲਵੇ ਲਾਈਨ ਪ੍ਰੋਜੈਕਟ ਨੂੰ ਮਨਜੂਰੀ ਦਿੱਤੀ ਗਈ ਹੈ, ਜਿਸ ਦੇ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਣਵ ਅਤੇ ਕੇਂਦਰੀ ਰਾਜ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਤਹਿ ਦਿਲ ਤੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਨੂੰ ਨਿਭਾਇਆ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਬਾਕੀ ਰਹਿੰਦੀਆਂ ਮੰਗਾਂ ਦੇ ਹੱਲ ਲਈ ਵੀ ਵਿਸ਼ੇਸ਼ ਉਪਰਾਲੇ ਕਰਨਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਮਨਜੂਰੀ ਮਿਲਣ ਨਾਲ ਜਿਥੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ, ਉੱਥੇ ਨਾਲ ਹੀ ਇਹ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਵੀ ਕਾਫੀ ਲਾਭਦਾਇਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੱਖਾਂ ਲੋਕ ਜੋ ਜੰਮੂ, ਪਠਾਨਕੋਟ, ਗੁਰਦਾਸਪੁਰ, ਬਟਾਲਾ ਅਤੇ ਕਾਦੀਆਂ ਤੋਂ ਬਿਆਸ ਰਾਧਾ ਸਵਾਮੀ ਸਤਿਸੰਗ ਘਰ ਲਈ ਰੋਜਾਨਾ ਆਉਂਦੇ ਹਨ। ਕਾਦੀਆਂ ’ਚ ਅਹਿਮਦੀਆ ਜਮਾਤ ਦਾ ਹੈਡਕੁਆਟਰ ਹੋਣ ਦੇ ਚਲਦਿਆਂ ਵੀ ਅਹਿਮਦੀਆ ਭਾਈਚਾਰੇ ਦੇ ਲੋਕ ਦੇਸ਼-ਵਿਦੇਸ਼ ਤੋਂ ਆਉਂਦੇ ਰਹਿੰਦੇ ਹਨ, ਉਨ੍ਹਾਂ ਨੂੰ ਵੀ ਬਹੁਤ ਵੱਡੀ ਸਹੂਲਤ ਮਿਲੇਗੀ ਅਤੇ ਇਸ ਨਾਲ ਪੂਰਾ ਗੁਰਦਾਸਪੁਰ ਖੇਤਰ ਤਰੱਕੀ ਦੇ ਰਾਹ ’ਤੇ ਚੱਲ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ਼ਹੀਦੀ ਸਮਾਗਮ ਕੱਲ੍ਹ - ਬਾਬਾ ਦਲਬੀਰ ਸਿੰਘ ਅਗਲੀ ਖ਼ਬਰ ਆਰ.ਟੀ.ਓ ਦਫ਼ਤਰ ਗੁਰਦਾਸਪੁਰ ਦਾ ਕੰਮ ਸੁਚਾਰੂ ਰੂਪ ਵਿਚ ਚੱਲ ਰਿਹਾ-ਜੋਬਨਪ੍ਰੀਤ ਕੌਰ
Ad Position 24
No active advertisement