07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਸ਼ਹੀਦੀ ਸਮਾਗਮ ਕੱਲ੍ਹ - ਬਾਬਾ ਦਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 20-06-2026
ਹਰਚੋਵਾਲ, 19 ਜੂਨ (ਢਿੱਲੋਂ, ਭਾਮ)- ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 21 ਜੂਨ ਨੂੰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਬਲਵਿੰਦਰ ਸਿੰਘ ਤੇ ਜਥੇਦਾਰ ਬਾਬਾ ਦਲਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 10 ਵਜੇ ਪੈਣਗੇ। ਉਪਰੰਤ ਕੀਰਤਨ ਦਰਬਾਰ ਸ਼ੁਰੂ ਹੋਵੇਗਾ, ਜਿਸ ’ਚ ਉੱਚ ਕੋਟੀ ਦੇ ਰਾਗੀ ਜਥੇ. ਗਿਆਨੀ ਖੜਕ ਸਿੰਘ ਢਾਡੀ ਜਥਾ ਪਠਾਨਕੋਟ ਵਾਲੇ, ਬਾਬਾ ਬਲਵਿੰਦਰ ਸਿੰਘ ਕਥਾਵਾਚਕ, ਨਿਰਵੈਰ ਖਾਲਸਾ ਜਥਾ ਭੋਗਪੁਰ ਵਾਲੀਆਂ ਬੀਬੀਆਂ ਅਤੇ ਹੋਰ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੋੜਨਗੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਪਿਤਾ ਨੇ ਸਖ਼ਤ ਮਿਹਨਤ ਨਾਲ ਆਪਣੇ ਲੜਕਿਆਂ ਨੂੰ ਬਣਾਇਆ ਭਾਰਤੀ ਫੌਜ ’ਚ ਅਫ਼ਸਰ ਅਗਲੀ ਖ਼ਬਰ ਯਾਦਵਿੰਦਰ ਸਿੰਘ ਬੁੱਟਰ ਵਲੋਂ ਚੁੱਕੀ ਗਈ ਮੰਗ ’ਤੇ ਕੇਂਦਰ ਸਰਕਾਰ ਨੇ ਲਗਾਈ ਮੋਹਰ
Ad Position 24
No active advertisement