07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਵੱਖ-ਵੱਖ ਮਾਮਲਿਆਂ ’ਚ 5 ਵਿਅਕਤੀ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 20-06-2026
ਗੁਰਦਾਸਪੁਰ, 19 ਜੂਨ (ਚੱਕਰਾਜਾ)-ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਏ.ਐਸ.ਆਈ ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜੇ ਬਾਬਾ ਤਖੀਆ ਪਿੰਡ ਗੰਜਾ ਤੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ, ਜਿਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਵਿਅਕਤੀ ਦੀ ਪਹਿਚਾਣ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਕਸ਼ਮੀਰ ਸਿੰਘ ਵਾਸੀ ਮਗਰਮੂਧੀਆਂ ਵਜੋਂ ਹੋਈ। ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਤਿੱਬੜ ਦੀ ਪੁਲਿਸ ਵਲੋਂ ਪੁਲੀ ਸੂਆ ਨਵਾਂ ਪਿੰਡ ਹੁੰਦਲ ਤੋਂ ਗੁਰਦੇਵ ਸਿੰਘ ਉਰਫ਼ ਮਿੱਠੂ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਸਤਫਾਬਾਦ ਜੱਟਾਂ ਨੂੰ ਕਾਬੂ ਕਰਕੇ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਥਾਣਾ ਤਿੱਬੜ ਵਿਖੇ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਸ ਤੋਂ ਇਲਾਵਾ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਟੀ ਪੁਆਇੰਟ ਰਾਏਪੁਰ ਤੋਂ ਸੰਨੀ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਹਯਾਤ ਨਗਰ ਕਾਲੋਨੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਖ਼ਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਦੋਂ ਕਿ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਵੀ ਦੋ ਵਿਅਕਤੀਆਂ ਨੂੰ ਬਾਈਪਾਸ ਸਾਹਮਣੇ ਲੁੱਕ ਪਲਾਂਟ ਹਰਦੋ ਬਥਵਾਲਾ ਤੋਂ 7 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਡੁਗਰੀ ਅਤੇ ਜ਼ੋਰਾਵਰ ਸਿੰਘ ਉਰਫ਼ ਜੋਲਾ ਪੁੱਤਰ ਸਤਨਾਮ ਸਿੰਘ ਵਾਸੀ ਵਰਸੋਲਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਿਊ ਜ਼ਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਕੱਲ੍ਹ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗਾ ਦਿਵਸ ਅਗਲੀ ਖ਼ਬਰ ਕਿਸਾਨ ਪਿਤਾ ਨੇ ਸਖ਼ਤ ਮਿਹਨਤ ਨਾਲ ਆਪਣੇ ਲੜਕਿਆਂ ਨੂੰ ਬਣਾਇਆ ਭਾਰਤੀ ਫੌਜ ’ਚ ਅਫ਼ਸਰ
Ad Position 24
No active advertisement