ਗੁਰਦਾਸਪੁਰ, 19 ਜੂਨ (ਅਸ਼ੋਕ ਸ਼ਰਮਾ)- 21 ਜੂਨ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸਬੰਧ ਵਿਚ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸਿਆ ਕਿ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਨਿਊ ਜ਼ਿਮਨੇਜ਼ੀਅਮ ਹਾਲ ਕੰਪਲੈਕਸ ਜ਼ਿਲ੍ਹਾ ਖੇਡ ਦਫਤਰ ਗੁਰਦਾਸਪੁਰ ਵਿਖੇ 21 ਜੂਨ ਨੂੰ ਸਵੇਰੇ 6 ਤੋਂ 8 ਵਜੇ ਤੱਕ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਦਿਨ ਨੂੰ ਮਨਾਉਣ ਲਈ ਪਾਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਿਨ ਨੂੰ ਮਨਾਉਣ ਅਤੇ ਪ੍ਰੋਗਰਾਮ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ । ਇਸ ਮੌਕੇ ਹਰਪ੍ਰੀਤ ਸਿੰਘ ਡੀ.ਡੀ.ਪੀ.ਓ, ਵਿਜੇ ਕੁਮਾਰ ਜ਼ਿਲ੍ਹਾ ਮੰਡੀ ਅਫਸਰ, ਡਾ: ਸੀਮਾ ਗਰੇਵਾਲ ਨੋਡਲ ਅਫਸਰ ਆਯੁਰਵੈਦਿਕ ਵਿਭਾਗ, ਅਸ਼ੋਕ ਕੁਮਾਰ ਈ.ਓ, ਯੂਸਫ ਮਸੀਹ ਬੀ.ਡੀ.ਪੀ.ਓ, ਪ੍ਰਵੀਨ ਕੁਮਾਰ ਐੱਸ.ਡੀ.ਓ ਪਾਵਰਕਾਮ, ਸੰਦੀਪ ਕੌਰ, ਡਾ: ਨਵਨੀਤ ਸਿੰਘ ਅਤੇ ਸੰਦੀਪ ਕੁਮਾਰ ਮੌਜੂਦ ਸਨ।