ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਗੁਰਜੀਤ ਸਿੰਘ ਦਿੱਲੀ ਵਾਲਿਆਂ ਵਲੋਂ ਕਸਬੇ ਅੰਦਰ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਰ ਜਸ ਕਰਦਿਆਂ ਹਾਜ਼ਰੀ ਭਰੀ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਨਾਲ ਜੋੜਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਆਈਆ ਸੰਗਤਾਂ ਦਾ ਬਾਬਾ ਗੁੁਰਜੀਤ ਸਿੰਘ ਨੇ ਧੰਨਵਾਦ ਕਰਦਿਆਂ ਸੰਗਤਾਂ ਲਈ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ। ਇਸ ਮੌਕੇ ਗ੍ਰੰਥੀ ਭਾਈ ਗੁਰਸੇਵਕ ਸਿੰਘ, ਰਘਬੀਰ ਸਿੰਘ ਧਾਲੀਵਾਲ, ਬਾਵਾ ਸਿੰਘ ਧਾਲੀਵਾਲ, ਗੁਰਮੁੱਖ ਸਿੰਘ ਧਾਲੀਵਾਲ, ਨਵਪ੍ਰੀਤ ਸਿੰਘ ਧਾਲੀਵਾਲ, ਪ੍ਰਿੰਸ ਬਾਜਵਾ, ਸੋਨੂੰ ਧਾਲੀਵਾਲ, ਗੋਲਡੀ ਬਾਬਾ, ਨਰਿੰਦਰ ਸਿੰਘ, ਰੁਪਿੰਦਰ ਸਿੰਘ ਕਾਹਲੋਂ, ਸੋਨੂੰ ਟੱਲਾ ਕੋਟਲੀ, ਮੱਖਣ ਸਿੰਘ, ਬਾਊ, ਅਵੀਤੇਜ ਸਿੰਘ, ਰਣਇੰਦਰ ਸਿੰਘ ਸਮੇਤ ਸੰਗਤਾ ਹਾਜ਼ਰ ਸਨ।