07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਠੱਠਾ ਵਾਸੀਆਂ ਨੂੰ ਰਾਸ਼ਨ ਕਾਰਡ ਵੰਡੇ

Ad Position 21
No active advertisement
ਅਜੀਤ ਡੈਸਕ 20-06-2026
ਫ਼ਤਹਿਗੜ੍ਹ ਚੂੜੀਆਂ, 19 ਜੂਨ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਠੱਠਾ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪੰਜਾਬ ਸਰਕਾਰ ਦੁਆਰਾ ਮੁਹੱਈਆ ਕਰਵਾਏ ਜਾਣ ਵਾਲੇ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਵਿਸ਼ਵਾਸ ਦਿਵਾਇਆ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ, ਜਿਸ ਦਾ ਮੈਨੂੰ ਸ਼ੁਰੂ ਤੋਂ ਲੈ ਕੇ ਹੁਣ ਤੱਕ ਹਮੇਸ਼ਾਂ ਫਿਕਰ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਹੁਣ ਤੱਕ ਦੀਆਂ ਦਿੱਤੀਆਂ ਗਈਆਂ ਸਹੂਲਤਾਂ ਉੱਪਰ ਚਾਨਣਾ ਪਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਲੋਕ ਹਿਤੈਸ਼ੀ ਬਣ ਕੇ ਘਰ-ਘਰ ਸੁਵਿਧਾਵਾਂ ਪਹੁੰਚਾਉਣ ਲਈ ਫਿਕਰਮੰਦ ਹੈ। ਉਨ੍ਹਾਂ ਪਿੰਡ ਠੱਠਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਠੱਠਾ ਅੰਦਰ ਜਿੱਥੇ ਪਹਿਲਾਂ ਵੀ ਉੱਚ ਪੱਧਰੀ ਵਿਕਾਸ ਚੱਲ ਰਹੇ ਹਨ, ਉਥੇ ਪਿੰਡ ਦੀ ਦਿੱਖ ਨੂੰ ਹਰ ਤਰ੍ਹਾਂ ਨਾਲ ਆਲੀਸ਼ਾਨ ਬਣਾਇਆ ਜਾਵੇਗਾ। ਇਸ ਮੌਕੇ ਫੂਡ ਸਪਲਾਈ ਅਫ਼ਸਰ ਇੰਸ. ਹਰਮੀਤ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਰਾਜਬੀਰ ਸਿੰਘ ਠੱਠਾ, ਰਣਜੀਤ ਸਿੰਘ ਅਜੀਤ ਸਿੰਘ, ਜਸਵੰਤ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਕੁਲਵਿੰਦਰ ਸਿੰਘ, ਮੁਖਤਾਰ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘ, ਵਰਿੰਦਰਪਾਲ ਸਿੰਘ, ਸਰਨਪਾਲ ਸਿੰਘ, ਇੰਦਰਜੀਤ ਸਿੰਘ, ਜਸਬੀਰ ਰਾਜ, ਹਵਾਰ ਸਿੰਘ ਬਹੁਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਸੀਕਾ ਨਵੀਸਾਂ, ਫੋਟੋ ਸਟੇਟ ਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24
No active advertisement