ਬਟਾਲਾ, 19 ਜੂਨ (ਸਤਿੰਦਰ ਸਿੰਘ)-ਬਟਾਲਾ ਦੇ ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਪੁਰਾਣੀ ਤਹਿਸੀਲ, ਬੱਸ ਅੱਡਾ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸ, ਫੋਟੋ ਸਟੇਟ ਵਾਲੇ ਤੇ ਟਾਈਪਿਸਟਾਂ ਦੀ ਮੰਗ ਪੂਰੀ ਕਰਦਿਆਂ ਅੱਜ ਨਵੇਂ ਤਹਿਸੀਲ ਕੰਪਲੈਕਸ, ਪੁਲਿਸ ਲਾਈਨ ਵਿਖੇ ਉਨ੍ਹਾਂ ਲਈ ਨਵੇਂ ਬੂਥਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਵਲੋਂ ਵਸੀਕਾ ਨਵੀਸ, ਫੋਟੋ ਸਟੇਟ ਵਾਲੇ ਤੇ ਟਾਈਪਿਸਟਾਂ ਨਾਲ ਵਾਅਦਾ ਕੀਤਾ ਸੀ ਕਿ ਨਵੇਂ ਤਹਿਸੀਲ ਕੰਪਲੈਕਸ ਵਿਚ ਉਨ੍ਹਾਂ ਨੂੰ ਬੂਥ ਦਿੱਤੇ ਜਾਣਗੇ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ ਰਹਿੰਦੀ ਹੈ ਕਿ ਉਹ ਬਟਾਲਾ ਵਾਸੀਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਜੋ ਦਰਪੇਸ਼ ਮੁਸ਼ਕਿਲਾਂ ਹੱਲ ਉਨ੍ਹਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਵਸੀਕਾ ਨਵੀਸ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਮਹਾਜਨ, ਬਲਦੇਵ ਰਾਜ ਪ੍ਰਧਾਨ ਅਤੇ ਸੁਨੀਲ ਕੁਮਾਰ ਸ਼ਰਮਾ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਜੋ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕੀਤਾ ਗਿਆ ਹੈ, ਜਿਸ ਲਈ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਦੀਪਕ ਕੁਮਾਰ, ਰਣਜੀਤ ਲੰਬੜਦਾਰ, ਬਲਜੀਤ ਰੰਧਾਵਾ, ਰਜੇਸ਼ ਕੁਮਾਰ ਮਹਾਜਨ, ਰਾਮ ਸਰੂਪ, ਰਵੀ ਕੁਮਾਰ, ਗੁਰਵਿੰਦਰ ਸਿੰਘ, ਕੁਨਾਲ ਸ਼ਰਮਾ ਅਤੇ ਵਿਨੋਦ ਕੁਮਾਰ ਆਦਿ ਮੌਜੂਦ ਸਨ।