ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮਾਨ ਸਰਕਾਰ ਵਲੋਂ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਸ਼ਲਾਘਾ ਯੋਗ-ਠੇਕੇਦਾਰ ਅਮਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 20-06-2026
ਪਠਾਨਕੋਟ, 19 ਜੂਨ (ਸੰਧੂ)–ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀ ਭਾਈਚਾਰਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ, ਮਾਝਾ ਜ਼ੋਨ ਇੰਚਾਰਜ ਐਸ.ਸੀ. ਵਿੰਗ ਤੇ ਭੋਆ ਵਿਧਾਨ ਸਭਾ ਹਲਕੇ ਤੋਂ ਸਾਲ 2017 ਦੇ ਸਾਬਕਾ ਵਿਧਾਇਕ ਉਮੀਦਵਾਰ ਰਹੇ ਠੇਕੇਦਾਰ ਅਮਰਜੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕੀਤਾ। ਠੇਕੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਸੁਪਨਾ ਸਮਾਜ ਦੇ ਪੱਛੜੇ ਤੇ ਵੰਚਿਤ ਵਰਗਾਂ ਨੂੰ ਬਰਾਬਰੀ ਦੇ ਅਧਿਕਾਰ ਦਿਵਾਉਣਾ ਤੇ ਉਨ੍ਹਾਂ ਦੇ ਬੱਚਿਆਂ ਲਈ ਸਿੱਖਿਆ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਯਕੀਨੀ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਜਿਸ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਹੋ ਰਿਹਾ ਹੈ।ਉਨ੍ਹਾਂ ਪਾਰਟੀ ਵਰਕਰਾਂ ਅਤੇ ਆਪਣੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਤੇ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਤਾਂ ਜੋ ਲੋਕਾਂ ਨੂੰ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸਹੀ ਜਾਣਕਾਰੀ ਮਿਲ ਸਕੇ ਅਤੇ ਸਾਲ 2027 ਵਿਚ ਆਮ ਆਦਮੀ ਪਾਰਟੀ ਨੂੰ ਦੁਬਾਰਾ ਸੇਵਾ ਦਾ ਮੌਕਾ ਪ੍ਰਾਪਤ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਵਜਰਾ ਕੌਰ ਪੈਂਥਰ ਡਵੀਜ਼ਨ ਦੀ 346 ਫੀਲਡ ਰੈਜਮੈਂਟ ਤਿੱਬੜੀ ਕੈਂਟ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਸੁਰਜਨ ਦਾ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਮਨਾਇਆ
Ad Position 24
No active advertisement