ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਹੋਵੇਗੀ ਲਾ-ਮਿਸਾਲ ਰੈਲੀ

Ad Position 21
No active advertisement
ਅਜੀਤ ਡੈਸਕ 20-06-2026
ਘਰੋਟਾ, 19 ਜੂਨ (ਸੰਜੀਵ ਗੁਪਤਾ)-ਬਲਾਕ ਘਰੋਟਾ ਵਿਚ ਪਿਛਲੇ 17 ਦਿਨਾਂ ਤੋਂ ਲਗਾਤਾਰ ਚੱਲ ਰਹੇ ਨਰੇਗਾ ਮੁਲਾਜ਼ਮਾਂ ਦੇ ਧਰਨੇ ਦੌਰਾਨ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ’ਤੇ ਵਾਅਦਾ ਖਿਲਾਫ਼ੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਭਰੋਸੇ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਿੰਪਲ ਕੁਮਾਰ ਅਤੇ ਬਲਾਕ ਪ੍ਰਧਾਨ ਮੁਕੇਸ਼ ਕੁਮਾਰ ਨੇ ਦੱਸਿਆ ਕਿ ਨਰੇਗਾ ਮੁਲਾਜ਼ਮ ਪਿਛਲੇ ਕਰੀਬ 18 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਹਨ। ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਕਰਨ ਦੀ ਮੰਗ ਲੰਬੇ ਸਮੇਂ ਤੋਂ ਲਟਕਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਮੁਲਾਜ਼ਮਾਂ ਨੇ ਉਧਾਰ ਮਟੀਰੀਅਲ ਖਰੀਦ ਕੇ ਵਿਕਾਸ ਕਾਰਜ ਕਰਵਾਏ, ਪਰ ਹੁਣ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹਾਂ ਵੀ ਜਾਰੀ ਨਹੀਂ ਕੀਤੀਆਂ ਗਈਆਂ। ਆਗੂਆਂ ਨੇ ਦੱਸਿਆ ਕਿ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ਹੋਈ ਪੈਨਲ ਮੀਟਿੰਗ ਅਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਸਿਧਾਂਤਿਕ ਤੌਰ ‘ਤੇ ਮੰਨ ਲਿਆ ਗਿਆ ਸੀ। ਇਸ ਤੋਂ ਬਾਅਦ ਪ੍ਰਸੋਨਲ, ਵਿੱਤ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਿਤ ਮੰਤਰੀਆਂ ਦੀ ਮੌਜੂਦਗੀ ਵਿਚ ਅਗਲੀ ਮੀਟਿੰਗ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਸੀ। ਪਰ ਅਜੇ ਤੱਕ ਕੋਈ ਅਮਲੀ ਕਾਰਵਾਈ ਨਹੀਂ ਹੋਈ । ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਪੰਜਾਬ ਪੱਧਰ ਦਾ ਵਿਸ਼ਾਲ ਇਕੱਠ ਕੀਤਾ ਜਾਵੇਗਾ, ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਰੈਲੀ ਵਿਚ ਹਰ ਪਿੰਡ ਤੋਂ ਵੱਡੀ ਗਿਣਤੀ ਵਿਚ ਸਰਪੰਚਾਂ, ਪੰਚਾਂ, ਨਰੇਗਾ ਮੇਟਾਂ, ਮਜ਼ਦੂਰਾਂ ਤੇ ਮਜ਼ਦੂਰ ਆਗੂਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਨਰੇਗਾ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿਚ ਮਰਜ ਕਰਕੇ ਪੱਕੇ ਕਰਨ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੀਆਂ ਲੋਕ ਮਿਲਣੀਆਂ ਦੌਰਾਨ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਮੰਤਰੀਆਂ ਦਾ ਘਿਰਾਓ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਹੱਲਾ ਬੋਲ 23 ਜੂਨ ਨੂੰ ਦਿੜ੍ਹਬਾ ਮੰਡੀ ’ਚ ਹੋਵੇਗਾ ਵੱਡਾ ਇਕੱਠ ਅਗਲੀ ਖ਼ਬਰ ਵਜਰਾ ਕੌਰ ਪੈਂਥਰ ਡਵੀਜ਼ਨ ਦੀ 346 ਫੀਲਡ ਰੈਜਮੈਂਟ ਤਿੱਬੜੀ ਕੈਂਟ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
Ad Position 24
No active advertisement