ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨਰੇਗਾ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਹੱਲਾ ਬੋਲ 23 ਜੂਨ ਨੂੰ ਦਿੜ੍ਹਬਾ ਮੰਡੀ ’ਚ ਹੋਵੇਗਾ ਵੱਡਾ ਇਕੱਠ

Ad Position 21
No active advertisement
ਅਜੀਤ ਡੈਸਕ 20-06-2026
ਪਠਾਨਕੋਟ, 19 ਜੂਨ (ਵਿਨੋਦ)-ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਤੇ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਤੋਂ ਤੰਗ ਨਰੇਗਾ ਮੁਲਾਜ਼ਮ ਪਿਛਲੇ 17 ਦਿਨਾਂ ਤੋਂ ਲਗਾਤਾਰ ਧਰਨੇ ‘ਤੇ ਬੈਠੇ ਹਨ। ਜਾਣਕਾਰੀ ਦਿੰਦੇ ਹੋਏ ਨਰੇਗਾ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ 15-18 ਸਾਲਾਂ ਦੀ ਸੇਵਾ ਦੇ ਬਾਵਜੂਦ ਸਰਕਾਰ ਉਨ੍ਹਾਂ ਨੂੰ ਸਸਤੇ ’ਚ ਰੋਲ ਰਹੀ ਹੈ। 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ 10 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਪੈਨਲ ਮੀਟਿੰਗਾਂ ’ਚ ਪੱਕੇ ਕਰਨ ਦੀ ਮੰਗ ਮੰਨ ਲਈ ਗਈ ਸੀ। ਪਰ 16 ਜੂਨ ਦੀ ਮੀਟਿੰਗ ’ਚ ਯੂਨੀਅਨ ਆਗੂਆਂ ਨੂੰ ਧਮਕਾਇਆ ਗਿਆ ਕਿ ਹੜਤਾਲ ਵਾਪਸ ਲਵੋ ਨਹੀਂ ਤਾਂ ਨੌਕਰੀ ਤੋਂ ਕੱਢ ਦਿੱਤੇ ਜਾਓਗੇ। ਉਨ੍ਹਾਂ ਦੱਸਿਆ ਕਿ 2011, 2015, 2016, 2019 ਤੇ 2021 ’ਚ ਵੀ ਕਾਂਗਰਸ ਤੇ ਅਕਾਲੀ/ਭਾਜਪਾ ਸਰਕਾਰਾਂ ਨੇ ਧੋਖਾ ਕੀਤਾ। 13 ਮਾਰਚ 2025 ਨੂੰ ਵਿੱਤ ਸਕੱਤਰ ਅਜੀਤ ਬਾਲਾਜੀ ਜੋਸ਼ੀ ਨੇ ਵੀ ਤਿੰਨ ਮਹੀਨੇ ’ਚ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ, ਜੋ ਪੂਰਾ ਨਹੀਂ ਹੋਇਆ, ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ 23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਪੰਜਾਬ ਪੱਧਰ ਦਾ ਲਾ-ਮਿਸਾਲ ਇਕੱਠ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਲਈ ਹਰ ਪਿੰਡ ਤੋਂ 50 ਤੋਂ ਵੱਧ ਸਰਪੰਚ-ਪੰਚ, ਨਰੇਗਾ ਮੇਟ, ਮਜ਼ਦੂਰ ਤੇ ਮਜ਼ਦੂਰ ਆਗੂਆਂ ਨੂੰ ਸ਼ਾਮਿਲ ਕਰਨ ਲਈ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ’ਚ ਸਰਕਾਰੀ ਲੋਕ ਮਿਲਣੀਆਂ, ਵਿਧਾਇਕਾਂ ਤੇ ਮੰਤਰੀਆਂ ਦਾ ਵੀ ਘਿਰਾਓ ਹੋਵੇਗਾ। ਭਾਵੇਂ ਪਰਚੇ ਪੈਣ, ਲਾਠੀਚਾਰਜ ਹੋਵੇ ਜਾਂ ਜੇਲ੍ਹ ਜਾਣਾ ਪਵੇ, ਪਰ ਹੱਕੀ ਨੌਕਰੀ ਪੱਕੀ ਕਰਵਾ ਕੇ ਹੀ ਰਹਾਂਗੇ। ਇਸ ਮੌਕੇ ਸੰਨੀ ਕੁਮਾਰ, ਹਰਮੀਤ ਸਿੰਘ, ਸਵਿਤਾ ਸੈਣੀ, ਜਗਵੀਰ ਸਿੰਘ, ਆਸ਼ੂ ਬਾਲਾ, ਅਰੁਣ ਸਿੰਘ ਅਤੇ ਅਮਿਤ ਕੁਮਾਰ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਵਾਹਨਾਂ ਦੇ ਪ੍ਰਦੂਸ਼ਣ ਦੀ ਜਾਂਚ ਲਈ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਵਲੋਂ ਕੈਂਪ ਅਗਲੀ ਖ਼ਬਰ 23 ਜੂਨ ਨੂੰ ਦਿੜ੍ਹਬਾ ਮੰਡੀ ਵਿਖੇ ਹੋਵੇਗੀ ਲਾ-ਮਿਸਾਲ ਰੈਲੀ
Ad Position 24
No active advertisement