ਪਠਾਨਕੋਟ, 19 ਜੂਨ (ਸੰਧੂ)- ਯੂਨਾਈਟਿਡ ਵੈਲਫੇਅਰ ਸੁਸਾਇਟੀ ਵਲੋਂ ਵਾਹਨਾਂ ਤੋਂ ਫੈਲ ਰਹੇ ਪ੍ਰਦੂਸ਼ਣ ਦੀ ਰੋਕਥਾਮ ਤੇ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੈਲੀ ਰੋਡ ‘ਤੇ ਵਾਹਨ ਪ੍ਰਦੂਸ਼ਣ ਜਾਂਚ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰਾਜੀਵ ਖੋਸਲਾ ਤੇ ਚੇਅਰਮੈਨ ਵਿਜੇ ਪਾਸੀ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਪ੍ਰਦੂਸ਼ਣ ਪੱਧਰ ਦੀ ਜਾਂਚ ਕੀਤੀ ਗਈ। ਰਾਜੀਵ ਖੋਸਲਾ ਤੇ ਵਿਜੇ ਪਾਸੀ ਨੇ ਕਿਹਾ ਕਿ ਵਧਦਾ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਜਲਵਾਯੂ ਪਰਿਵਰਤਨ ਮਨੁੱਖਤਾ ਲਈ ਗੰਭੀਰ ਚੁਣੌਤੀ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਅਵਤਾਰ ਅਬਰੋਲ, ਸੰਜੀਵ ਗੁਪਤਾ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।