15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ-ਸੋਨਾਲੀ ਮਿਸ਼ਰਾ

Ad Position 21
repet_subhas-goyals [Copy P29]
ਅਜੀਤ ਡੈਸਕ 20-06-2026
ਪਠਾਨਕੋਟ, 19 ਜੂਨ (ਸੰਧੂ)-ਰੇਲਵੇ ਸੁਰੱਖਿਆ ਬਲ ਦੀ ਮਹਾਂ ਨਿਰਦੇਸ਼ਕ ਸੋਨਾਲੀ ਮਿਸ਼ਰਾ ਨੇ ਪਠਾਨਕੋਟ ਕੈਂਟ ਤੇ ਪਠਾਨਕੋਟ ਸਿਟੀ ਰੇਲਵੇ ਸਟੇਸ਼ਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਦੋਵਾਂ ਸਟੇਸ਼ਨਾਂ ‘ਤੇ ਤਾਇਨਾਤ ਸੁਰੱਖਿਆ ਅਮਲੇ ਨਾਲ ਗੱਲਬਾਤ ਕੀਤੀ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸੋਨਾਲੀ ਮਿਸ਼ਰਾ ਜੇਲਮ ਐਕਸਪ੍ਰੈਸ ਰਾਹੀਂ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਪੁੱਜੇ, ਜਿੱਥੇ ਉਨ੍ਹਾਂ ਨੇ ਕਰੀਬ ਅੱਧਾ ਘੰਟਾ ਸਟੇਸ਼ਨ ਕੰਪਲੈਕਸ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਉਹ ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਪਹੁੰਚੀਆਂ ਤੇ ਉੱਥੇ ਰੇਲਵੇ ਸੁਰੱਖਿਆ ਬਲ, ਜੀ.ਆਰ.ਪੀ., ਜ਼ਿਲ੍ਹਾ ਪੁਲਿਸ ਅਤੇ ਐਂਟੀ ਸੈਬੋਟਾਜ਼ ਟੀਮ ਦੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਕੀਤੀ। ਨਿਰੀਖਣ ਦੌਰਾਨ ਉਨ੍ਹਾਂ ਨੇ ਸਟੇਸ਼ਨ ਪਰਿਸਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ, ਨਿਗਰਾਨੀ ਪ੍ਰਣਾਲੀ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਤਕਨੀਕੀ ਖ਼ਰਾਬੀ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਤੇ ਤਰਜੀਹੀ ਅਧਾਰ ‘ਤੇ ਹੱਲ ਯਕੀਨੀ ਬਣਾਇਆ ਜਾਵੇ। ਮਹਾ ਨਿਰਦੇਸ਼ਕ ਸੋਨਾਲੀ ਮਿਸ਼ਰਾ ਨੇ ਕਿਹਾ ਕਿ ਪਠਾਨਕੋਟ ਦਾ ਭੂਗੋਲਿਕ ਮਹੱਤਵ ਬਹੁਤ ਵਿਸ਼ੇਸ਼ ਹੈ, ਕਿਉਂਕਿ ਇਹ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਜੋੜਨ ਵਾਲਾ ਅਹਿਮ ਕੇਂਦਰ ਹੈ। ਇਸ ਲਈ ਇੱਥੋਂ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਿਵਸਥਾ ਹਰ ਵੇਲੇ ਚੁਸਤ-ਦਰੁਸਤ ਤੇ ਚੌਕਸ ਰਹਿਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸਟੇਸ਼ਨਾਂ ਤੋਂ ਹਰ ਰੋਜ਼ ਹਜ਼ਾਰਾਂ ਯਾਤਰੀ ਸਫ਼ਰ ਕਰਦੇ ਹਨ, ਜਿਸ ਕਰਕੇ ਸੁਰੱਖਿਆ ਦੇ ਕਿਸੇ ਵੀ ਪੱਖ ਵਿਚ ਲਾਪ੍ਰਵਾਹੀ ਲਈ ਕੋਈ ਥਾਂ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਨਰੋਟ ਪੁਲਿਸ ਨੇ ਗੱਡੀ ਵਿਚ 7 ਪਸ਼ੂਆਂ ਸਮੇਤ ਪਸ਼ੂ ਤਸਕਰੀ ਗਿਰੋਹ ਦੇ ਇਕ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਵਾਰਡ ਨੰਬਰ-4 ’ਚ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ 200 ਕਿੱਲੋਵਾਟ ਬਿਜਲੀ ਟਰਾਂਸਫਾਰਮਰ ਲਗਾਉਣ ਦਾ ਕੰਮ ਸ਼ੁਰੂ
Ad Position 24