05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

‘ਆਪ’ ਆਗੂ ਡਾਕਟਰ ਕੇ.ਜੇ. ਸਿੰਘ ਨੇ ਚੇਅਰਮੈਨ ਨਿਸ਼ਾਨ ਸਿੰਘ ਬੋਲੇਵਾਲ ਨਾਲ ਕੀਤੀ ਅਹਿਮ ਬੈਠਕ

Ad Position 21
No active advertisement
ਅਜੀਤ ਡੈਸਕ 21-06-2026
ਸ੍ਰੀ ਹਰਿਗੋਬਿੰਦਪੁਰ, 20 ਜੂਨ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਕੇ.ਜੇ. ਸਿੰਘ ਵਲੋਂ ਸ੍ਰੀ ਹਰਿਗੋਬਿੰਦਪੁਰ ਵਿਖੇ ਮਾਰਕਿਟ ਕਮੇਟੀ ਦੇ ਦਫ਼ਤਰ ’ਚ ਮਾਰਕੀਟਿ ਕਮੇਟੀ ਦੇ ਚੇਅਰਮੈਨ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਐਡਵੋਕੇਟ ਨਿਸ਼ਾਨ ਸਿੰਘ ਚਾਹਲ ਨਾਲ ਅਹਿਮ ਬੈਠਕ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ‘ਆਪ’ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇ.ਜੇ. ਸਿੰਘ ਨੇ ਕਿਹਾ ਕਿ ਬੈਠਕ ਦੌਰਾਨ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਆਮ ਆਦਮੀ ਪਾਰਟੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ ਚਰਚ ਕੀਤੀ ਗਈ ਹੈ। ਉਨ੍ਹ੍ਹਾਂ ਕਿਹਾ ਕਿ ਹਲਕੇ ਵਿਚ ਪਾਰਟੀ ਦੀ ਹੋਰ ਮਜ਼ਬੂਤੀ ਲਈ ਵਿਉਂਤਬੰਦੀ ਕਰਨ ਤੋਂ ਇਲਾਵਾ ਪੰਜਾਬ ਵਿਚ ਪਿਛਲੇ ਸਮੇਂ ਤੋਂ ‘ਆਪ’ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸੰਬਧੀ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਡਾ. ਕਮਲਜੀਤ ਸਿੰਘ ਕੇ.ਜੇ. ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵਲੋਂ ਕੀਤੇ ਜਾ ਰਹੇ ਪੰਜਾਬ ਦੇ ਵਿਕਾਸ ਤੋਂ ਲੋਕ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਮੁੜ ‘ਆਪ’ ਸਰਕਾਰ ਨੂੰ ਬਣਾਉਣ ਦੇ ਰੌਂਅ ਵਿਚ ਹਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਦਲਬੀਰ ਸਿੰਘ ਗੋਧਰਪੁਰ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਭਾਜਪਾ ਤੇ ਕਾਂਗਰਸ ਦੋਵੇਂ ਪੰਜਾਬ ਅਤੇ ਸਿੱਖ ਜਜ਼ਬਾਤਾਂ ਨੂੰ ਠੇਸ ਪਹੁੰਚਾਉਣ ਦੇ ਰਾਹ ਪਈਆਂ-ਕਰਨੈਲ ਸਿੰਘ ਮੀਰ ਮੁਹੰਮਦ
Ad Position 24
No active advertisement