03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਦਿਹਾਤੀ ਯੂਥ ਪ੍ਰਧਾਨ ਨੂੰ ਬੱਬੇਹਾਲੀ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 23-06-2026
ਗੁਰਦਾਸਪੁਰ, 22 ਜੂਨ (ਚੱਕਰਾਜਾ)- ਸ੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਰਮਪ੍ਰੀਤ ਸਿੰਘ ਗੁੰਝੀਆਂ ਨੂੰ ਗੁਰਦਾਸਪੁਰ ਜ਼ਿਲ੍ਹਾ ਦਿਹਾਤੀ ਯੂਥ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਉਨ੍ਹਾਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪਰਮਪ੍ਰੀਤ ਸਿੰਘ ਗੁੰਝੀਆਂ ਨੇ ਦੱਸਿਆ ਕਿ ਪਾਰਟੀ ਨੂੰ ਪਿੰਡਾਂ ਅੰਦਰ ਮਜਬੂਤ ਕਰਨ ਲਈ ਉਨ੍ਹਾਂ ਵਲੋਂ ਜਲਦ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰਨ ਦੇ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜਿਸ ਨਾਲ ਪਾਰਟੀ ਆਉਂਦੀਆਂ 2027 ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰ ਸਕੇ। ਉਨ੍ਹਾਂ ਇਸ ਨਿਯੁਕਤੀ ਬਾਰੇ ਬੋਲਦਿਆਂ ਕਿਹਾ ਕਿ ਜਿਥੇ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ, ਉਥੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦਾ ਵੀ ਵਿਸ਼ੇਸ਼ ਧੰਨਵਾਦ ਕਰਦੇ ਹਨ, ਜਿਨ੍ਹਾਂ ਵਲੋਂ ਉਨ੍ਹਾਂ ਨੂੰ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਪਰਮਪ੍ਰੀਤ ਸਿੰਘ ਗੁੰਝੀਆਂ ਦਾ ਪਿੰਡ ਪਹੁੰਚਣ ’ਤੇ ਵੀ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕ੍ਰਿਪਾਲ ਸਿੰਘ ਗੁੰਝੀਆਂ ਸਾਬਕਾ ਜਿਲ੍ਹਾ ਪ੍ਰਧਾਨ ਗੁਰਦਾਸਪੁਰ, ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ, ਸਾਬਕਾ ਚੇਅਰਮੈਨ ਮਹਿੰਦਰ ਸਿੰਘ ਸਿੱਧਵਾ, ਗੁਲਸ਼ਨ ਸੈਣੀ ਸਾਬਕਾ ਸ਼ਹਿਰੀ ਪ੍ਰਧਾਨ, ਸਾਬਕਾ ਇੰਸਪੈਕਟਰ ਗੁਰਪ੍ਰਤੁਸਿੰਘ, ਅਮਰਜੀਤ ਸਿੰਘ ਸਾਬਕਾ ਸਰਪੰਚ ਭਟੀਆ, ਠਾਕੁਰ ਯੁੱਧਵੀਰ ਸਿੰਘ ਮੈਂਬਰ ਗੁੰਝੀਆਂ ਬੇਟ, ਜਗਦੀਸ਼ ਚਾਹਲ ਬਖਤਪੁਰ, ਹਰਪ੍ਰੀਤ ਸਿੰਘ ਬੱਬਰੀ ਨੰਗਲ, ਹਰਪ੍ਰੀਤ ਸਿੰਘ ਪ੍ਰੇਮ ਨਗਰ ਗੁਰਦਾਸਪੁਰ, ਰਾਮ ਲਾਲ ਸਾਬਕਾ ਐਮ.ਸੀ ਗੁਰਦਾਸਪੁਰ, ਕੁਲਦੀਪ ਸਿੰਘ ਸਹੂਰ, ਮੋਹਣੀ ਸਾਬਕਾ ਐਮ.ਸੀ ਗੁਰਦਾਸਪੁਰ, ਸੋਨੂੰ ਝਾਵਰ ਯੂਥ ਆਗੂ ਅਤੇ ਸਤਨਾਮ ਸਿੰਘ ਝਾਵਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮਾਡਰਨ ਪਬਲਿਕ ਸਕੂਲ ਬਖਤਪੁਰ ਦੇ ਜਗਤੇਸ਼ਵਰ ਸਿੰਘ ਗਿੱਲ ਦੀ ਰਾਸ਼ਟਰੀ ਬਾਕਸਿੰਗ ਚੈਂਪੀਅਨਸ਼ਿਪ ਲਈ ਚੋਣ ਅਗਲੀ ਖ਼ਬਰ ਬਸੋਤਰਾ ਬਰਾਦਰੀ ਦਾ ਸਾਲਾਨਾ ਮੇਲ 28 ਨੂੰ
Ad Position 24
No active advertisement