19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਬਰੈਂਪਟਨ ਵੈਸਟ (ਕੈਨੇਡਾ) ਦੇ ਐਮ.ਪੀ.ਪੀ. ਅਮਰਜੋਤ ਸੰਧੂ ਵਲੋਂ ਸਟੇਟ ਯੂਥ ਐਵਾਰਡੀ ਤੇਜਪ੍ਰਤਾਪ ਸਿੰਘ ਕਾਹਲੋਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 25-06-2026
ਬਟਾਲਾ, 24 ਜੂਨ (ਸਤਿੰਦਰ ਸਿੰਘ)-ਪੰਜਾਬ ਵਿਚ ਰਹਿ ਕੇ ਪਿਛਲੇ ਕਈ ਦਹਾਕਿਆਂ ਤੋਂ ਸਮਾਜ ਸੇਵਾ, ਨੌਜਵਾਨ ਭਲਾਈ ਤੇ ਪੰਜਾਬੀ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਸਰਗਰਮ ਸਟੇਟ ਯੂਥ ਐਵਾਰਡੀ ਤੇਜ ਪ੍ਰਤਾਪ ਸਿੰਘ ਕਾਹਲੋਂ ਨੂੰ ਉਨ੍ਹਾਂ ਦੀ ਨਿੱਜੀ ਕੈਨੇਡਾ ਫੇਰੀ ਦੌਰਾਨ ਬਰੈਂਪਟਨ ਵੈਸਟ ਦੇ ਐਮ.ਪੀ.ਪੀ. ਅਮਰਜੋਤ ਸੰਧੂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਹਲੋਂ ਵਲੋਂ ਨੌਜਵਾਨਾਂ ਅਤੇ ਸਮਾਜ ਦੇ ਹਿੱਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਨਮਾਨ ਸਮਾਗਮ ਦੌਰਾਨ ਅਮਰਜੋਤ ਸੰਧੂ ਨੇ ਕਿਹਾ ਕਿ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਆਪਣਾ ਜੀਵਨ ਸਮਾਜ ਸੇਵਾ ਨੂੰ ਸਮਰਪਿਤ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ, ਸਮਾਜਿਕ ਬੁਰਾਈਆਂ ਅਤੇ ਕੁਰਾਹੇ ਪੈਣ ਤੋਂ ਬਚਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਮੌਕੇ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਐਮ.ਪੀ.ਪੀ.ਪੀ. ਅਮਰਜੋਤ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕੁਝ ਦਿਨਾਂ ਲਈ ਆਪਣੀ ਨਿੱਜੀ ਫੇਰੀ ’ਤੇ ਕੈਨੇਡਾ ਆਏ ਹੋਏ ਹਨ ਅਤੇ ਇਸ ਦੌਰਾਨ ਮਿਲਿਆ ਇਹ ਮਾਣ-ਸਨਮਾਨ ਉਨ੍ਹਾਂ ਲਈ ਬਹੁਤ ਵੱਡੀ ਪ੍ਰੇਰਣਾ ਹੈ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ : ਅਮਨਦੀਪ ਜੈਂਤੀਪੁਰ ਅਗਲੀ ਖ਼ਬਰ ਬਟਾਲਾ-ਕਾਦੀਆਂ-ਬਿਆਸ ਰੇਲ ਲਿੰਕ ਦੀ ਮੁੜ ਸ਼ੁਰੂਆਤ ’ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ: ਮਾਨ, ਕ...
Ad Position 24