19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਤਿਹਜੰਗ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਲਈ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 25-06-2026
ਕਾਦੀਆਂ, 24 ਜੂਨ (ਕੁਲਵਿੰਦਰ ਸਿੰਘ)-ਅੱਜ ਕਾਦੀਆਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਵਲੋਂ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਤੇ ਕਿਸਾਨ ਬੀਬੀਆਂ ਵਲੋਂ ਭਾਜਪਾ ਦੇ ਸੀਨੀਅਰ ਆਗੂ ਸਾ. ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਲਈ ਰੋਸ ਮਾਰਚ ਕੱਢਿਆ ਤੇ ਫ਼ਿਰ ਮੋਦੀ-ਟਰੰਪ ਵਪਾਰਕ ਸਮਝੌਤੇ ਦਾ ਵਿਰੋਧ ਕਰਦਿਆਂ ਪੁਤਲਾ ਫ਼ੂਕ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਮਾਰਚ ਦੇ ਮੱਦੇਨਜ਼ਰ ਥਾਣਾ ਕਾਦੀਆਂ ਦੀ ਪੁਲਿਸ ਵਲੋਂ ਡੀ.ਐੱਸ.ਪੀ. ਸ਼੍ਰੀ ਹਰਿਗੋਬਿੰਦਪੁਰ ਸਾਹਿਬ ਸ਼੍ਰੀ ਮਨੋਜ ਕੁਮਾਰ ਤੇ ਥਾਣਾ ਮੁਖੀ ਕਾਦੀਆਂ ਕੰਵਲਪ੍ਰੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਨਾਲ ਬੈਰੀਕੇਡ ਲਗਾ ਕੇ ਰਸਤਾ ਰੋਕਿਆ ਹੋਇਆ ਸੀ। ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਵਲੋਂ ਪੁਲਿਸ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਕੇਵਲ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਆਏ ਹਨ ਕਿਸੇ ਵੀ ਤਰ੍ਹਾਂ ਦਾ ਟਕਰਾਓ ਤਨਾਓ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ’ਤੇ ਪੁਲਿਸ ਵਲੋਂ ਕਿਸਾਨ ਜਥੇਬੰਦੀ ਨੂੰ ਰੋਸ ਪ੍ਰਦਰਸ਼ਨ ਵਾਸਤੇ ਥੋੜ੍ਹਾ ਅੱਗੇ ਜਾਣ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇਸ਼ ਭਰ ਦੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਅਮਰੀਕਾ ਨਾਲ ਵਪਾਰਕ ਸਮਝੌਤੇ ਕਰ ਰਹੀ ਹੈ, ਜਿਸ ਨਾਲ ਕਿਸਾਨ, ਮਜ਼ਦੂਰ ਸਮੇਤ ਆਮ ਲੋਕਾਂ ਦੇ ਹਿੱਤਾਂ ’ਤੇ ਡਾਕਾ ਵੱਜੇਗਾ। ਇਨ੍ਹਾਂ ਵਪਾਰਕ ਸਮਝੌਤਿਆਂ ਨਾਲ ਪੰਜਾਬ ਦੀ ਕਿਸਾਨੀ ਸਮੇਤ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਵੱਡੀ ਆਰਥਿਕ ਸੱਟ ਲੱਗੇਗੀ ਕਿਸਾਨ ਅੱਗੇ ਹੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਰੋਸ ਧਰਨੇ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਜ਼ੋਨਾਂ ਤੋਂ ਕਿਸਾਨ ਜਥੇਬੰਦੀ ਨਾਲ ਜੁੜੇ ਆਗੂ ਤੇ ਕਿਸਾਨ ਬੀਬੀਆਂ ਵੱਡੀ ਗਿਣਤੀ ਵਿਚ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਹੋਣ ਲਈ ਕਾਦੀਆਂ ਸ਼ਹਿਰ ਅੰਦਰ ਪੁੱਜੇ ਹੋਏ ਸਨ। ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਨਾਲ ਜ਼ੋਨ ਬਾਬਾ ਮੱਕਾ ਸਾਹਿਬ ਤੋਂ ਹਰਜੀਤ ਸਿੰਘ, ਬਾਬਾ ਸੁਖਦੇਵ ਸਿੰਘ ਸਮੇਤ ਕਈ ਸੀਨੀਅਰ ਕਿਸਾਨ ਆਗੂ, ਜਥੇਬੰਦੀ ਦੇ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਪਰੂਵਮੈਂਟ ਟਰੱਸਟ ਵਲੋਂ ਦੁਕਾਨਦਾਰਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਜਾਣਗੇ 20 ਚੌਂਕੀਦਾਰ- ਚੇਅਰਮੈਨ ਰਾਜੀਵ ਸ਼ਰਮਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਸੰਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
Ad Position 24