19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਇੰਪਰੂਵਮੈਂਟ ਟਰੱਸਟ ਵਲੋਂ ਦੁਕਾਨਦਾਰਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਜਾਣਗੇ 20 ਚੌਂਕੀਦਾਰ- ਚੇਅਰਮੈਨ ਰਾਜੀਵ ਸ਼ਰਮਾ

Ad Position 21
No active advertisement
ਅਜੀਤ ਡੈਸਕ 25-06-2026
ਗੁਰਦਾਸਪੁਰ, 24 ਜੂਨ (ਪੰਕਜ ਸ਼ਰਮਾ)-ਗੁਰਦਾਸਪੁਰ ਦੇ ਦੁਕਾਨਦਾਰਾਂ ਤੇ ਵਪਾਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੰਪਰੂਵਮੈਂਟ ਟਰੱਸਟ ਵਲੋਂ ਬੇਹੱਦ ਸ਼ਲਾਘਾਯੋਗ ਤੇ ਵੱਡਾ ਕਦਮ ਚੁੱਕਿਆ ਗਿਆ ਹੈ। ਸ਼ਹਿਰ ਗੁਰਦਾਸਪੁਰ ਦੀਆਂ ਮਾਰਕੀਟਾਂ ਅਤੇ ਵਪਾਰਕ ਖੇਤਰਾਂ ਵਿਚ ਦੁਕਾਨਾਂ ਦੀ ਰਾਖੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ 20 ਵਿਸ਼ੇਸ਼ ਚੌਕੀਦਾਰ ਤਾਇਨਾਤ ਕੀਤੇ ਜਾਣਗੇ। ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵਲੋਂ ਵਿਸ਼ੇਸ਼ ਮਤਾ ਪਾਸ ਕਰਕੇ ਪ੍ਰਵਾਨਗੀ ਲਈ ਪੰਜਾਬ ਸਰਕਾਰ ਕੋਲ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਫੈਸਲੇ ਨਾਲ ਸ਼ਹਿਰ ਦੇ ਵਪਾਰਕ ਇਲਾਕਿਆਂ ਵਿਚ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਵੇਗੀ ਅਤੇ ਦੁਕਾਨਦਾਰਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਹੋਵੇਗੀ। ਟਰੱਸਟ ਦੇ ਇਸ ਫੈਸਲੇ ਨਾਲ ਖਾਸ ਕਰਕੇ ਰਾਤ ਦੇ ਸਮੇਂ ਬਾਜ਼ਾਰਾਂ ਦੀ ਨਿਗਰਾਨੀ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਮਜ਼ਬੂਤ ਹੋ ਜਾਵੇਗੀ। ਇੰਪਰੂਵਮੈਂਟ ਟਰੱਸਟ ਦੇ ਇਸ ਲੋਕ-ਪੱਖੀ ਫੈਸਲੇ ਦਾ ਸਥਾਕ ਦੁਕਾਨਦਾਰਾਂ ਅਤੇ ਵਪਾਰਕ ਜਥੇਬੰਦੀਆਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਕੋਲੋਂ ਇਸ ਮਤੇ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਜਿੱਥੇ 20 ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਵਪਾਰੀ ਨਿਡਰ ਹੋ ਕੇ ਆਪਣਾ ਕਾਰੋਬਾਰ ਕਰ ਸਕਣਗੇ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਮੁਤਾਬਕ ਸਰਕਾਰ ਵਲੋਂ ਮਤੇ ਨੂੰ ਜਲਦ ਹੀ ਮਨਜ਼ੂਰੀ ਮਿਲਣ ਦੀ ਉਮੀਦ ਹੈ, ਜਿਸ ਤੋਂ ਤੁਰੰਤ ਬਾਅਦ ਇਹ ਚੌਕੀਦਾਰ ਆਪਣੀ ਡਿਊਟੀ ਸੰਭਾਲ ਲੈਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ 28 ਜੂਨ ਨੂੰ ਹੋਵੇਗਾ ਇਕ ਸ਼ਾਮ ‘ਸ਼ਿਵ ਦੇ ਨਾਂਅ’ ਧਾਰਮਿਕ ਸਮਾਗਮ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਤਿਹਜੰਗ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਨ ਲਈ ਰੋਸ ਮਾਰਚ
Ad Position 24