19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੁਰਦਾਸਪੁਰ ਵਿਖੇ 28 ਜੂਨ ਨੂੰ ਹੋਵੇਗਾ ਇਕ ਸ਼ਾਮ ‘ਸ਼ਿਵ ਦੇ ਨਾਂਅ’ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 25-06-2026
ਗੁਰਦਾਸਪੁਰ, 24 ਜੂਨ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦੇ ਗ੍ਰਹਿ ਵਿਖੇ ਪ੍ਰੈੱਸ ਵਾਰਤਾ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਦੀਪਕ ਬਾਲੀ ਸਲਾਹਕਾਰ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਤੇ ਵਿਜੇ ਸ਼ਰਮਾ ਰਾਸ਼ਟਰੀ ਪ੍ਰਧਾਨ ਸਨਾਤਨ ਸੇਵਾ ਸੰਮਤੀ ਪੰਜਾਬ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਾਤਨ ਨੂੰ ਉਚਾ ਚੁੱਕਣ ਲਈ ਪੰਜਾਬ ਅੰਦਰ 25-30 ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਤਹਿਤ ਗੁਰਦਾਸਪੁਰ ਦੇ ਸਰਕਾਰੀ ਕਾਲਜ ਵਿਖੇ ਇਕ ਸ਼ਾਮ ਭਗਵਾਨ ਸ਼ਿਵ ਦੇ ਨਾਂਅ ਪ੍ਰੋਗਰਾਮ 28 ਜੂਨ ਨੂੰ ਸ਼ਾਮ 6.30 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਪ੍ਰੋਗਰਾਮ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਮੁਨੀਸ਼ ਸਿਸੋਦੀਆ ਇੰਚਾਰਜ ਪੰਜਾਬ ਤੋਂ ਇਲਾਵਾ ਹੋਰ ਮੰਤਰੀ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਹਰ ਧਰਮ ਦੇ ਸਤਿਕਾਰ ਲਈ ਲੱਖਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਕਾਲੀ ਮਾਤਾ ਮੰਦਿਰ ਲਈ 40-50 ਕਰੋੜ ਖ਼ਰਚ ਕੀਤੇ ਜਾ ਰਹੇ ਹਨ ਅਤੇ ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਮੰਦਿਰ ’ਤੇ 22 ਕਰੋੜ ਦੇ ਟੈਂਡਰ ਹੋ ਚੁੱਕੇ ਹਨ ਅਤੇ ਕੰਮ ਜਲਦ ਆਰੰਭ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਵਿਖੇ ਸ਼ਾਮ 6 ਵਜੇ ਇਹ ਸਮਾਗਮ ਆਰੰਭ ਹੋਵੇਗਾ ਅਤੇ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਕੀਤੀ ਜਾਵੇਗੀ। ਇਸ ਮੌਕੇ ਭੋਲੇ ਸ਼ੰਕਰ ਦੇ ਸਵਰੂਪ ਦੀ ਪੂਜਾ ਅਰਚਨਾ ਦੇਖਣਯੋਗ ਹੋਵੇਗੀ। ਇਸ ਮੌਕੇ ਧਾਰਮਿਕ ਨਾਮੀ ਕਲਾਕਾਰਾਂ ਤੋਂ ਇਲਾਵਾ ਅੰਤਰਰਾਸ਼ਟਰੀ ਗਾਇਕ ਹੰਸ ਰਾਜ ਰਘੂਵੰਸ਼ੀ ਪਹੁੰਚ ਕੇ ਸੰਗਤਾਂ ਨੂੰ ਭੋਲੇਨਾਥ ਦੇ ਭਜਨਾਂ ਨਾਲ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਭਗਵਾਨ ਸ਼ਿਵ ਦੇ ਪੁਰਾਣੇ ਮੰਦਿਰਾਂ ਦੀ ਨਵੇਂ ਸਿਰਿਉ ਮੁਰੰਮਤ ਕਰਵਾਉਣ ਦਾ ਵੀ ਟੀਚਾ ਹੈ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਆਸ ਪਾਸ ਖੇਤਰ ਦੇ ਲੋਕਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਨਵੀਂ ਪੀੜੀ ਨੂੰ ਸਨਾਤਨ ਨਾਲ ਜੋੜਨਾ ਹੈ। ਇਸ ਮੌਕੇ ਉਨ੍ਹਾਂ ਨਾਲ ਅਜੇ ਬਹਿਲ, ਚੇਅਰਮੈਨ ਭਾਰਤ ਭੂਸ਼ਨ, ਹਿਤੇਸ਼ ਮਹਾਜਨ, ਟਰੱਸਟੀ ਰਘੁਬੀਰ ਸਿੰਘ ਖ਼ਾਲਸਾ, ਗਗਨ ਮਹਾਜਨ, ਸੋਨੂੰ ਖੇੜਾ, ਰੋਹਿਤ ਸਿਆਸੀ ਮਾਝਾ ਜ਼ੋਨ ਸੰਮਤੀ ਦੇ ਇੰਚਾਰਜ, ਵਿਜੇ ਸ਼ਰਮਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀਆਂ ਤਿਆਰੀਆਂ ਮੁਕੰਮਲ-ਈ. ਟੀ. ਓ. ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਵਲੋਂ ਦੁਕਾਨਦਾਰਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਜਾਣਗੇ 20 ਚੌਂਕੀਦਾਰ- ਚੇਅਰਮੈਨ ਰਾਜੀਵ ਸ਼ਰਮਾ
Ad Position 24