19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਖੂਨਦਾਨ ਅਤੇ ਸਮਾਜ ਸੇਵਾ ਖੇਤਰ ਵਿਚ ਯੋਗਦਾਨ ਲਈ ਮਹਾਜਨ ਯੁਵਾ ਵਿੰਗ ਸਨਮਾਨਿਤ

Ad Position 21
No active advertisement
ਅਜੀਤ ਡੈਸਕ 25-06-2026
ਪਠਾਨਕੋਟ, 24 ਜੂਨ (ਸੰਧੂ)-ਸਿਵਲ ਹਸਪਤਾਲ ਪਠਾਨਕੋਟ ਦੇ ਬਲੱਡ ਬੈਂਕ ਵਲੋਂ ਸਮਾਜ ਸੇਵਾ ਅਤੇ ਖੂਨਦਾਨ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਲਈ ਮਹਾਜਨ ਯੁਵਾ ਵਿੰਗ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ, ਐਸ.ਐਮ.ਓ. ਡਾ: ਸੁਨੀਲ ਚੰਦ ਅਤੇ ਬਲੱਡ ਟ੍ਰਾਂਸਫਿਊਜ਼ਨ ਅਫਸਰ (ਬੀ.ਟੀ.ਓ.) ਡਾ. ਮਾਧਵੀ ਨੇ ਟੀਮ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ ਉਨ੍ਹਾਂ ਵਲੋਂ ਸਮੇਂ-ਸਮੇਂ ‘ਤੇ ਲਗਾਏ ਜਾ ਰਹੇ ਖੂਨਦਾਨ ਕੈਂਪਾਂ ਅਤੇ ਲੋੜਵੰਦ ਮਰੀਜ਼ਾਂ ਲਈ ਖੂਨਦਾਨੀਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਮਹਾਜਨ ਯੁਵਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲ ਮਹਾਜਨ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਕਿਸੇ ਲੋੜਵੰਦ ਦੀ ਜਾਨ ਬਚਾਉਣ ਤੋਂ ਵੱਡਾ ਕੋਈ ਪੁੰਨ ਨਹੀਂ। ਫਾਊਂਡਰ ਸੰਜੂ ਮਹਾਜਨ ਨੇ ਕਿਹਾ ਕਿ ਮਹਾਜਨ ਯੁਵਾ ਵਿੰਗ ਭਵਿੱਖ ਵਿਚ ਵੀ ਸਮਾਜ ਸੇਵਾ ਦੇ ਕਾਰਜਾਂ ਵਿਚ ਅਗਵਾਈ ਭੂਮਿਕਾ ਨਿਭਾਉਂਦੀ ਰਹੇਗੀ ਅਤੇ ਨੌਜਵਾਨਾਂ ਨੂੰ ਨਿਯਮਿਤ ਰੂਪ ਵਿਚ ਖੂਨਦਾਨ ਲਈ ਪ੍ਰੇਰਿਤ ਕਰਦੀ ਰਹੇਗੀ। ਬਲੱਡ ਬੈਂਕ ਦੇ ਅਧਿਕਾਰੀਆਂ ਨੇ ਕਿਹਾ ਕਿ ਮਹਾਜਨ ਯੁਵਾ ਵਿੰਗ ਹਮੇਸ਼ਾ ਹੀ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਵਿਚ ਸਹਿਯੋਗ ਕਰਦੀ ਆ ਰਹੀ ਹੈ ਅਤੇ ਸੰਸਥਾ ਦਾ ਇਹ ਯੋਗਦਾਨ ਸਮਾਜ ਲਈ ਪ੍ਰੇਰਣਾਦਾਇਕ ਹੈ। ਇਸ ਮੌਕੇ ਟੀਮ ਮੈਂਬਰਾਂ ਨੇ ਵੀ ਲੋਕਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਦਾ ਸੰਕਲਪ ਲਿਆ। ਇਸ ਮੌਕੇ ਪੰਜਾਬ ਜ਼ੋਨਲ ਚੇਅਰਮੈਨ ਰਾਕੇਸ਼ ਮਹਾਜਨ, ਪੰਜਾਬ ਜ਼ੋਨਲ ਪ੍ਰਧਾਨ ਅਜੈ ਗੁਪਤਾ, ਪੰਜਾਬ ਜ਼ੋਨਲ ਵਾਈਸ ਪ੍ਰਧਾਨ ਅਮਰਜੀਤ ਮਹਾਜਨ, ਫਾਊਂਡਰ ਸੰਜੂ ਮਹਾਜਨ, ਜ਼ਿਲ੍ਹਾ ਪ੍ਰਧਾਨ ਵਿਸ਼ਾਲ ਮਹਾਜਨ, ਸਿਟੀ ਪ੍ਰਧਾਨ ਰੋਹਿਤ ਮਹਾਜਨ, ਪ੍ਰੋਜੈਕਟ ਚੇਅਰਮੈਨ ਸੁਧੀਰ ਗੁਪਤਾ, ਕੈਸ਼ੀਅਰ ਪੰਕਜ ਗੁਪਤਾ, ਸਿਟੀ ਚੇਅਰਮੈਨ ਰਾਕੇਸ਼ ਮਹਾਜਨ, ਵਿਕਰਾਂਤ ਮਹਾਜਨ, ਨਿਖਿਲ ਮਹਾਜਨ, ਅਮਿਤ ਗੁਪਤਾ ਅਤੇ ਅਭੈ ਮਹਾਜਨ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਪਾਲ ਧਾਮ ਗਊਸ਼ਾਲਾ ਨੂੰ ਖੁਰਾਣਾ ਪਰਿਵਾਰ ਵਲੋਂ 5100 ਰੁਪਏ ਦੀ ਸੇਵਾ ਭੇਟ ਅਗਲੀ ਖ਼ਬਰ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
Ad Position 24